Punjab Weather Update: ਪੰਜਾਬ `ਚ ਗਰਮੀ ਤੋੜ ਰਹੀ ਸਾਰੇ ਰਿਕਾਰਡ, ਹੁਣ ਤਾਪਮਾਨ 46 ਤੋਂ ਜਾਵੇਗਾ ਪਾਰ, 6 ਜ਼ਿਲ੍ਹਿਆਂ `ਚ ਅਲਰਟ
Punjab Weather Heat Wave Alert: ਪੰਜਾਬ ਵਿੱਚ ਲਗਾਤਾਰ ਗਰਮੀ ਦੀ ਲਹਿਰ ਨਵੇਂ ਰਿਕਾਰਡ ਬਣਾ ਰਹੀ ਹੈ ਕਿਉਂਕਿ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਤਾਪਮਾਨ ਘੱਟਣ ਦੀ ਕੋਈ ਸੰਭਾਵਨਾ ਨਹੀਂ ਹੈ। ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।
Punjab Weather Heat Wave Alert: ਪੰਜਾਬ 'ਚ ਗਰਮੀ ਕਾਰਨ ਪਾਰਾ ਦਿਨ ਪ੍ਰਤੀ ਦਿਨ ਰਿਕਾਰਡ ਤੋੜ ਰਿਹਾ ਹੈ। ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ ਹੈ। ਗਰਮੀ ਦੀ ਲਹਿਰ ਕਰਕੇ ਪੰਜਾਬ ਵਿੱਚ ਨਿੱਤ ਨਵੇਂ ਰਿਕਾਰਡ ਬਣ ਰਹੇ ਹਨ। ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਤਾਪਮਾਨ ਇਕ ਵਾਰ ਫਿਰ ਵਧੇਗਾ। ਪੰਜਾਬ ਵਿੱਚ ਹੀਟਵੇਵ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ (Heat Wave Alert) ਜਾਰੀ ਕੀਤਾ ਗਿਆ ਹੈ। ਐਤਵਾਰ 9 ਜੂਨ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਗਲੇ 6 ਦਿਨਾਂ ਵਿੱਚ ਤਾਪਮਾਨ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ਬਿਜਲੀ ਮੁਲਾਜ਼ਮਾਂ ਵੱਲੋਂ ਧਰਨਾ ਲਗਾ ਕੇ AAP ਦੇ ਵਲੰਟੀਅਰ ਖਿਲਾਫ਼ ਪ੍ਰਦਰਸ਼ਨ
ਪੰਜਾਬ ਦੇ ਮਾਲਵੇ ਦੇ 6 ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ 'ਚ ਉਮੀਦ ਹੈ ਕਿ ਅੱਜ ਇੱਥੇ ਮੀਂਹ ਅਤੇ ਹਨੇਰੀ ਹੋ ਸਕਦੀ ਹੈ। ਜਿਸ ਕਾਰਨ ਪੰਜਾਬ ਦੇ ਉਪਰੋਕਤ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਹੋਰ ਕੋਈ ਅਲਰਟ (Heat Wave Alert) ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਚੰਡੀਗੜ੍ਹ 'ਚ (Weather Update) ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਘੱਟੋ-ਘੱਟ ਤਾਪਮਾਨ ਵੀ 29 ਡਿਗਰੀ ਸੈਲਸੀਅਸ ਤੱਕ ਰਹੇਗਾ। ਮੌਸਮ ਵਿਭਾਗ ਮੁਤਾਬਕ ਇਹ ਤਾਪਮਾਨ ਹੌਲੀ-ਹੌਲੀ ਹੋਰ ਵਧੇਗਾ। ਸੂਬੇ 'ਚ 20 ਜੂਨ ਤੋਂ ਬਾਅਦ ਮੀਂਹ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪ੍ਰੀ-ਮਾਨਸੂਨ ਤਹਿਤ ਕੁਝ ਮੀਂਹ ਜਾਰੀ ਰਹੇਗਾ।