Punjab Weather Update: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਹੁਤ ਹੀ ਵਧੀਆ ਸੀ ਅਤੇ ਗਰਮੀ ਇੱਕਦਮ ਘੱਟ ਗਈ ਸੀ। ਹੁਣ                                      
ਬਰਸਾਤ ਦਾ ਮੌਸਮ ਲਗਭਗ ਖਤਮ ਹੋ ਚੁੱਕਾ ਹੈ। ਹੁਣ ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ  ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। 


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਕ 12 ਮਈ ਨੂੰ ਫਿਰ ਤੋਂ ਪੱਛਮੀ ਗੜਬੜੀ ਆਉਣ ਵਾਲੀ ਹੈ। ਜਿਸ ਦਾ ਅਸਰ 14 ਮਈ ਤੱਕ ਦੇਖਿਆ ਜਾ ਸਕਦਾ ਹੈ ਪਰ ਮੌਸਮ ਦੇ ਹਿਸਾਬ ਨਾਲ ਅਜੇ ਤੱਕ ਇਹ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ ਕਿ ਇਹ ਕਿੰਨਾ ਜ਼ੋਰਦਾਰ ਹੋਵੇਗਾ।


ਇਹ ਵੀ ਪੜ੍ਹੋ: Salman Khan death threat: ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਖਿਲਾਫ਼ ਲੁੱਕਆਊਟ ਨੋਟਿਸ ਜਾਰੀ 


ਦੂਜੇ ਪਾਸੇ ਐਤਵਾਰ ਨੂੰ ਭਾਰਤ ਦੇ ਕਈ ਹਿੱਸਿਆਂ ਵਿਚ 8 ਮਈ ਤੋਂ 12 ਮਈ ਤੱਕ ਚੱਕਰਵਾਤੀ ਤੂਫਾਨ ਦੇ ਨਾਲ ਭਾਰੀ ਮੀਂਹ (Heavy Rainfall) ਦੀ ਚਿਤਾਵਨੀ ਦਿੱਤੀ ਗਈ ਹੈ। ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਚੱਕਰਵਾਤੀ ਤੂਫਾਨ 'ਮੋਕਾ' ਕਾਰਨ ਬੰਗਾਲ ਦੀ ਖਾੜੀ 'ਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਇਹ ਘੱਟ ਦਬਾਅ ਇਨ੍ਹੀਂ ਦਿਨੀਂ ਮੌਸਮ ਦੇ ਪੈਟਰਨ 'ਚ ਬਦਲਾਅ ਦਾ ਵੱਡਾ ਕਾਰਨ ਬਣ ਗਿਆ ਹੈ।


ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦਾ ਹਾਲ Punjab Weather Update
ਅੰਮ੍ਰਿਤਸਰ ਵਿੱਚ ਅੱਜ ਤਾਪਮਾਨ 17.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ ਤਾਪਮਾਨ 19.6 ਡਿਗਰੀ ਸੈਲਸੀਅਸ ਅਤੇ ਇਸ ਦੇ ਨਾਲ ਹੀ  ਲੁਧਿਆਣਾ ਵਿੱਚ 35 ਡਿਗਰੀ ਸੈਲਸੀਅਸ ਤਾਪਮਾਨ ਰਿਹਾ ਹੈ।


ਮਈ ਮਹੀਨੇ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ 50 ਤੋਂ ਵੱਧ ਸ਼ਹਿਰਾਂ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਰਹੇਗਾ। ਯਾਨੀ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸਭ ਤੋਂ ਵੱਧ ਅਸਰ ਉੱਤਰੀ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ। ਚੱਕਰਵਾਤੀ ਤੂਫਾਨ 'ਮੋਕਾ' ਕਾਰਨ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ-ਐੱਨ.ਸੀ.ਆਰ. ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।