Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਤੋਂ ਬਾਅਦ ਤਾਪਮਾਨ 'ਚ ਕਮੀ ਆਈ ਹੈ ਜਿਸ ਕਾਰਨ ਸੂਬੇ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਤੋਂ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। 


COMMERCIAL BREAK
SCROLL TO CONTINUE READING

 26 ਜੂਨ ਤੋਂ ਪ੍ਰੀ-ਮੌਨਸੂਨ ਦੀ ਸੰਭਾਵਨਾ
ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ ਰਹਿਣ ਵਾਲੇ ਹਨ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ:  Punjab Weather Updates: ਹਲਕੀ ਬਾਰਿਸ਼ ਕਰਕੇ ਤਾਪਮਾਨ 'ਚ ਆਈ ਗਿਰਾਵਟ, ਮੌਸਮ ਹੋਇਆ ਸੁਹਾਵਨਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ 45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਪਰ ਆਉਣ ਵਾਲੇ 3 ਦਿਨਾਂ 'ਚ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ। ਪਰ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ।


ਇਹ ਵੀ ਪੜ੍ਹੋ:  Little Girl Video: 'ਪਾਪਾ, ਕਸ਼ਮੀਰ ਨਹੀਂ, ਜੰਨਤ ਹੈ ਜੰਨਤ', ਛੋਟੀ ਪੰਜਾਬੀ ਕੁੜੀ ਨੇ ਸੋਸ਼ਲ ਮੀਡੀਆ 'ਤੇ ਜਿੱਤਿਆ ਲੋਕਾਂ ਦਾ ਦਿਲ
 


ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਜ਼ਿਆਦਾਤਰ ਇਲਾਕਿਆਂ 'ਚ ਮਾਨਸੂਨ ਅਜੇ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਇਸ ਸਾਲ ਜੂਨ ਦੇ ਪਹਿਲੇ ਹਫਤੇ ਹੀ ਆ ਜਾਵੇਗਾ। ਪੰਜਾਬ ਵਿੱਚ ਹੁਣ ਗਰਮੀ ਦੀ ਸਥਿਤੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।