Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਥਾਂ-ਥਾਂ ਪਾਣੀ ਭਰਨ ਕਰਕੇ ਲੋਕ ਪ੍ਰੇਸ਼ਾਨ
Advertisement
Article Detail0/zeephh/zeephh1771679

Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਥਾਂ-ਥਾਂ ਪਾਣੀ ਭਰਨ ਕਰਕੇ ਲੋਕ ਪ੍ਰੇਸ਼ਾਨ

Punjab Weather Update: ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਔਰੇਂਜ ਅਲਰਟ ਜਾਰੀ ਕੀਤਾ ਹੈ।

 

Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਥਾਂ-ਥਾਂ ਪਾਣੀ ਭਰਨ ਕਰਕੇ ਲੋਕ ਪ੍ਰੇਸ਼ਾਨ

Punjab Weather Update: ਪੰਜਾਬ-ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਕਾਰਨ ਰਫ਼ਤਾਰ ਰੁਕ ਗਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਦੂਜੇ ਪਾਸੇ ਕਈ ਸੂਬਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਹਾੜਾਂ 'ਚ ਜਿੱਥੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। ਦਿੱਲੀ ਅਤੇ ਮੈਦਾਨੀ ਰਾਜਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਵਿੱਚ (Punjab Weather Update) ਰਾਤ ਤੋਂ ਹੀ ਲਗਾਤਰਾ ਬਾਰਿਸ਼ ਹੋ ਰਹੀ ਹੈ ਅਤੇ ਇਸ ਨਾਲ ਕਈ ਸ਼ਹਿਰਾਂ ਵਿਚ ਸੜਕਾਂ ਪਾਣੀ ਵਿਚ ਡੁੱਬਣ ਕਾਰਨ ਆਵਾਜਾਈ ਵਿਚ ਵਿਘਨ ਪਿਆ। ਕਈ ਥਾਵਾਂ 'ਤੇ ਦਰੱਖਤ ਡਿੱਗਣ ਕਾਰਨ ਸੜਕਾਂ ਬੰਦ ਹੋ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਅਗਲੇ ਚਾਰ ਦਿਨਾਂ ਤੱਕ ਬਰਸਾਤ ਦਾ ਦੌਰ ਜਾਰੀ ਰਹੇਗਾ।

ਇਹ ਵੀ ਪੜ੍ਹੋ: Jaswinder Bhalla Viral Video: ਕੈਰੀ ਆਨ ਜੱਟਾ ਦੀ ਮੁਬਾਰਕ ਦੇਣ ਪੁੱਜੀਆਂ ਔਰਤਾਂ ਮਗਰੋਂ ਜਸਵਿੰਦਰ ਭੱਲਾ ਦੀ ਪਤਨੀ ਨਾ ਹੋਈ ਤਿੱਖੀ ਬਹਿਸ!

ਪੰਜਾਬ ਵਿੱਚ 8 ਦਿਨਾਂ ਵਿੱਚ ਜੁਲਾਈ ਦਾ ਕੋਟਾ ਪੂਰਾ ਹੋ ਗਿਆ ਹੈ। ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ਾਮ 5.30 ਵਜੇ ਤੱਕ ਭਾਰੀ ਮੀਂਹ ਪਿਆ। 1 ਜੂਨ ਤੋਂ 8 ਜੁਲਾਈ ਤੱਕ ਕਰੀਬ 140 ਮਿਲੀਮੀਟਰ ਮੀਂਹ ਪਿਆ ਹੈ। ਸ਼ੁੱਕਰਵਾਰ ਨੂੰ ਪੰਜਾਬ 'ਚ 10 ਮਿਲੀਮੀਟਰ ਤੋਂ ਜ਼ਿਆਦਾ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਦੇ ਇਸ ਸੀਜ਼ਨ ਵਿੱਚ ਪਹਿਲੀ ਵਾਰ ਪੂਰੇ ਹਰਿਆਣਾ ਵਿੱਚ ਇੱਕੋ ਸਮੇਂ ਚੰਗੀ ਬਾਰਿਸ਼ ਹੋਈ ਹੈ। 24 ਘੰਟਿਆਂ ਵਿੱਚ ਔਸਤ 7.10 ਮਿ.ਮੀ. ਬਾਰਿਸ਼ ਦਰਜ ਕੀਤੀ ਗਈ, ਜੋ ਆਮ ਨਾਲੋਂ 32% ਵੱਧ ਹੈ।

ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਲਈ ਵੱਡਾ ਕਦਮ, ਹੁਣ ਤੁਸੀਂ ਵੀ ਦੇ ਸਕਦੇ ਹੋ ਆਪਣੀ ਰਾਏ 

ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ (Punjab Weather Update) ਕਈ ਥਾਵਾਂ ’ਤੇ ਦਰੱਖਤਾਂ ਦੇ ਟੁੱਟਣ ਦੀ ਵੀ ਖ਼ਬਰ ਹੈ ਪਰ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਸੰਭਾਵਾਨਾ ਹੈ।

Trending news