Punjab Weather: ਪੰਜਾਬ `ਚ ਅੱਜ ਬਦਲ ਸਕਦਾ ਮੌਸਮ ਦਾ ਮਿਜਾਜ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ
Punjab Haryana Weather Forecast: ਮੌਸਮ ਵਿਗਿਆਨ ਕੇਂਦਰ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ-ਹਰਿਆਣਾ ਵਿੱਚ ਮੌਸਮ ਦੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ ਦੋਵਾਂ ਸੂਬਿਆਂ `ਚ ਆਉਣ ਵਾਲੇ ਦਿਨਾਂ `ਚ ਤਾਪਮਾਨ ਵਧਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਵਿੱਚ ਮੌਸਮ ਦਾ ਮਿਜਾਜ ਬਦਲ ਸਕਦਾ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਮੌਸਮ ਵਿੱਚ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਬੇਕਾਰ ਜਾ ਸਕਦੀ ਹੈ। ਮੌਸਮ ਵਿਭਾਗ ਨੇ 27 ਅਤੇ 28 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਜਿਹੇ 'ਚ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਨੇ ਕਣਕ ਦੀ ਵਾਢੀ ਤੇਜ਼ ਕਰ ਦਿੱਤੀ ਹੈ। ਕਿਸਾਨ ਇੱਕ ਦੂਜੇ ਤੋਂ ਕੰਬਾਈਨਾਂ ਅਤੇ ਵਾਧੂ ਟਰਾਲੀਆਂ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ
ਆਰੇਂਜ ਅਲਰਟ
ਪੰਜਾਬ ਵਿੱਚ ਪਹਿਲਾਂ ਹੀ ਮੌਸਮ (Punjab Weather Update) ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਖਾਸ ਤੌਰ 'ਤੇ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਤਹਿਤ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਅਤੇ ਗੜੇਮਾਰੀ ਹੋਵੇਗੀ। ਇਸ ਕਾਰਨ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ (Punjab Weather Update) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਵੀਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਦੇ ਨੇੜੇ ਹੈ।
ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ 37.8, ਲੁਧਿਆਣਾ 37.6, ਪਠਾਨਕੋਟ 37.9, ਬਠਿੰਡਾ 37.0 (ਆਮ ਨਾਲੋਂ 1.2 ਡਿਗਰੀ ਘੱਟ), ਫਰੀਦਕੋਟ 37.5, ਗੁਰਦਾਸਪੁਰ 35.3, ਐਸਬੀਐਸ ਨਗਰ 37.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Salman Khan Firing Case: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੰਜਾਬ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ, ਹੋ ਸਕਦਾ ਵੱਡਾ ਖੁਲਾਸਾ