Punjab Weather Update: ਲੋਹੜੀ ਦੇ ਤਿਉਹਾਰ ਮੌਕੇ ਪੰਜਾਬ `ਚ ਸੰਘਣੀ ਧੁੰਦ, 10 ਸਾਲ ਬਾਅਦ ਪੈ ਰਹੀ ਅਜਿਹੀ ਠੰਡ
Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
Punjab Weather Update: ਪੰਜਾਬ ਵਿੱਚ ਜਿੱਥੇ ਹਰ ਪਾਸੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ।ਅੱਜ ਦੀ ਸਵੇਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ।
ਰਾਤ ਦੇ ਤਾਪਮਾਨ (Punjab Weather Update) ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ 'ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ 'ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Lohri 2024: ਪੰਜਾਬ ਦੇ CM ਭਗਵੰਤ ਮਾਨ ਨੇ ਲੋਹੜੀ ਦੀਆਂ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ
ਮੌਸਮ ਵਿਭਾਗ ਵੱਲੋਂ 13 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ (Punjab Weather Update) ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ 14 ਜਨਵਰੀ ਤੋਂ 19 ਜਨਵਰੀ ਤੱਕ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲਣ ਦੇ ਆਸਾਰ ਹਨ।ਇੱਥੇ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਰਹੇਗਾ। ਰਾਤਾਂ ਠੰਢੀਆਂ ਰਹਿਣਗੀਆਂ ਪਰ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। 14 ਤੋਂ 19 ਜਨਵਰੀ ਤੱਕ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ: Happy Lohri 2024: ਆਖਿਰ ਕੌਣ ਸੀ ਦੁੱਲਾ ਭੱਟੀ, ਕਿਉਂ ਮਨਾਈ ਜਾਂਦੀ ਹੈ ਲੋਹੜੀ ? ਜਾਣੋ ਇਸ ਨਾਲ ਜੁੜੇ ਗੀਤ
ਖ਼ਰਾਬ ਮੌਸਮ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲੀਆਂ ਦੋ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਰੇਲ ਗੱਡੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ।
ਚੰਡੀਗੜ੍ਹ (chandigarh Weather Update)ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਮੌਸਮ ਵਿੱਚ ਕੋਈ ਬਦਲਾਅ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅੱਜ ਥੋੜੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਅਗਲੇ 4 ਦਿਨਾਂ ਤੱਕ ਸ਼ਹਿਰ ਵਿੱਚ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਵੇਰੇ ਸੰਘਣੀ ਧੁੰਦ ਛਾਈ ਰਹੇਗੀ।