Punjab Weather Update: ਪੰਜਾਬ `ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਸੜਕਾਂ ਉੱਤੇ ਮੁੜ ਰਫ਼ਤਾਰ ਹੋਈ ਹੌਲੀ
Punjab Weather Update: ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਸਿਹਤ ਵਿਭਾਗ ਨੇ ਠੰਡ ਤੋਂ ਬਚਣ ਦੀ ਅਪੀਲ ਕੀਤੀ ਹੈ।
Punjab Weather Update: ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਤੇਜ ਹਵਾਵਾਂ ਵੀ ਚੱਲ ਰਹੀਆਂ ਹਨ। ਸੰਘਣੀ ਧੁੰਦ ਨਾਲ ਸੜਕਾਂ ਉੱਤੇ ਰਫ਼ਤਾਰ ਘੱਟ ਗਈ ਹੈ। ਅੱਜ ਪੰਜਾਬ ਵਿੱਚ ਹੱਡਚੀਰਵੀਂ ਠੰਡ ਹੈ ਅਤੇ ਸੜਕਾਂ ਉੱਤੇ ਕੁਝ ਵੀ ਨਹੀਂ ਦਿਖਾਈ ਦੇ ਰਿਹਾ ਹੈ ਅਤੇ ਇਸ ਨਾਲ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਨੇ ਤਿੰਨਾਂ ਥਾਵਾਂ 'ਤੇ 2 ਦਿਨਾਂ ਲਈ ਠੰਡ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਲੋਕਾਂ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹੈ ਹੈ ਕਿ ਲੋੜ ਪੈਣ 'ਤੇ ਹੀ ਬਾਹਰ ਨਿਕਲੋ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਅੱਜ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਕੀਤਾ ਜਾਰੀ
ਪੰਜਾਬ 'ਚ ਧੁੰਦ ਦਾ ਅਲਰਟ ਕਰਕੇ ਮੌਸਮ ਵਿਭਾਗ ਨੇ ਸੜਕ 'ਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਰਾਤਾਂ ਠੰਢੀਆਂ ਰਹਿਣਗੀਆਂ ਪਰ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। 14 ਤੋਂ 19 ਜਨਵਰੀ ਤੱਕ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ। ਹਲਕੀ ਧੁੱਪ ਹੋ ਸਕਦੀ ਹੈ, ਪਰ ਇਹ ਕੁਝ ਸਮੇਂ ਲਈ ਰਾਹਤ ਪ੍ਰਦਾਨ ਕਰਨਗੇ। ਤਾਪਮਾਨ 5 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਖ਼ਰਾਬ ਮੌਸਮ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲੀਆਂ ਦੋ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਰੇਲ ਗੱਡੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਹ ਵੀ ਪੜ੍ਹੋ: Punjab Weather Update: ਲੋਹੜੀ ਦੇ ਤਿਉਹਾਰ ਮੌਕੇ ਪੰਜਾਬ 'ਚ ਸੰਘਣੀ ਧੁੰਦ, 10 ਸਾਲ ਬਾਅਦ ਪੈ ਰਹੀ ਅਜਿਹੀ ਠੰਡ