Punjab Weather Update:  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਵੇਰ ਵੇਲੇ ਭਾਰੀ ਬਾਰਿਸ਼ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੱਸ ਦਈਏ ਕਿ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ ਅਤੇ ਦੂਜੇ ਪਾਸੇ ਅੱਜ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਲੋਕਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਮੌਸਮ ਵਿਭਾਗ ਦੇ ਅਨੁਸਾਰ ਰਾਤ ਦੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਸ 'ਚ ਹੋਰ ਗਿਰਾਵਟ ਆਵੇਗੀ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਦੀ ਭਿੱਖਣਵਾਣੀ ਦੇ ਅਨੁਸਾਰ ਵੀ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਅੱਜ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Uttarkashi Tunnel Rescue Operation: ਰੈਟ ਮਾਈਨਿੰਗ ਵਿਧੀ ਰਾਹੀਂ ਸੁਰੰਗ 'ਚ ਫਸੇ ਮਜ਼ਦੂਰਾਂ ਨੂੰ ਮਿਲੀ ਨਵੀਂ ਜ਼ਿੰਦਗੀ; ਕਈ ਸਾਲ ਪਹਿਲਾਂ ਇਸ ਵਿਧੀ 'ਤੇ ਲਗਾ ਦਿੱਤੀ ਸੀ ਪਾਬੰਦੀ

ਨਵੰਬਰ ਮਹੀਨਾ ਖ਼ਤਮ ਹੋਣ ਵਾਲਾ ਹੈ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਠੰਡ ਵਧਣ ਲੱਗੀ ਹੈ। ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ 'ਚ ਠੰਡੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਵੀਰਵਾਰ (30 ਨਵੰਬਰ) ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਛੱਤੀਸਗੜ੍ਹ ਅਤੇ ਝਾਰਖੰਡ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।


ਇਹ ਵੀ ਪੜ੍ਹੋ: Punjab BJP News: ਭਾਜਪਾ ਆਗੂ ਅਜਾਇਬ ਭੱਟੀ ਤੇ ਰਜਿੰਦਰ ਸਿੰਘ ਸਮਰਥਕਾਂ ਸਣੇ ਮੁੜ ਕਾਂਗਰਸ 'ਚ ਹੋਣਗੇ ਸ਼ਾਮਲ

ਮੌਸਮ ਵਿਭਾਗ ਵੱਲੋਂ  ਯੈਲੋ ਅਲਰਟ ਜਾਰੀ
ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਕਿਹਾ ਜਾ ਰਿਹਾ ਹੈ ਕਿ ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।


ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਪੰਜਾਬ ਦੇ ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 1 ਘੰਟੇ ਤੋਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਬਰਸਾਤ ਕਾਰਨ ਜਿੱਥੇ ਵਾਤਾਵਰਨ ਸਾਫ਼ ਹੋ ਗਿਆ ਹੈ ਉੱਥੇ ਹੀ ਸਰਦੀ ਵੀ ਸ਼ੁਰੂ ਹੋ ਗਈ ਹੈ।


ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਸੀ ਕਿ ਨਵੰਬਰ ਦੇ ਅਖੀਰਲੇ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨੇ ਨਗਰ ਕੌਂਸਲ ਅਧਿਕਾਰੀਆਂ ਦੀ ਕਾਰਜ ਪ੍ਰਣਾਲੀ ਦੀ ਪੋਲ ਖੋਲ੍ਹ ਦਿੱਤੀ ਹੈ। ਬਰਸਾਤ ਕਾਰਨ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਵਹਿਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ।