Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਧੁੰਦ ਵੀ ਰਹੇਗੀ ਛਾਈ, ਜਾਣੋ ਕਿੰਨੀ ਵਧੇਗੀ ਠੰਡ
Advertisement
Article Detail0/zeephh/zeephh2048780

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਧੁੰਦ ਵੀ ਰਹੇਗੀ ਛਾਈ, ਜਾਣੋ ਕਿੰਨੀ ਵਧੇਗੀ ਠੰਡ

Punjab Weather Update: ਪੰਜਾਬ 'ਚ ਧੁੰਦ ਅਤੇ ਸੀਤ ਲਹਿਰ ਜਾਰੀ ਹੈ। ਅੰਮ੍ਰਿਤਸਰ ਤੇ ਗੁਰਦਾਸਪੁਰ ਠੰਢ ਦੇ ਦੌਰ ਵਿੱਚ ਸਭ ਤੋਂ ਠੰਢੇ ਰਹੇ। ਪੰਜਾਬ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, ਧੁੰਦ ਵੀ ਰਹੇਗੀ ਛਾਈ, ਜਾਣੋ ਕਿੰਨੀ ਵਧੇਗੀ ਠੰਡ

Punjab Weather Update: ਪੰਜਾਬ 'ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਆਉਣ ਵਾਲਿਆਂ ਦਿਨਾਂ ਵਿੱਚ ਵੀ ਠੰਡ ਤੋਂ ਕੋਈ ਰਾਹਤ ਨਹੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੰਜਾਬ ਦੇ ਕਈ  ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਮੌਸਮ ਵਿਭਾਗ ਨੇ ਕਿਹਾ ਕਿ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਔਰੇਂਜ ਅਲਰਟ ਵੀ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਲਗਾਤਾਰ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। 

ਮੌਸਮ ਵਿਭਾਗ ਅਨੁਸਾਰ (Punjab Weather Update) ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਮੌਸਮ ਖ਼ਰਾਬ ਰਹੇਗਾ। ਹਰਿਆਣਾ ਵਿੱਚ ਮਹਿੰਦਰਗੜ੍ਹ, ਰੇਵਾੜੀ, ਨੂਹ ਅਤੇ ਪਲਵਲ ਵਿੱਚ ਮੀਂਹ ਪੈ ਸਕਦਾ ਹੈ। ਦੋਵਾਂ ਸੂਬਿਆਂ ਵਿੱਚ 2 ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।

ਸੀਤ ਲਹਿਰ ਅਤੇ ਹੱਡ ਚੀਰਵੀ ਠੰਢ ਨਾਲ ਲੋਕਾਂ ਨੂੰ ਕਾਫੀ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲੋਕਾਂ ਦਾ ਜਨ ਜੀਵਨ ਕਾਫੀ ਹੱਦ ਤੱਕ ਪ੍ਰਭਾਵਿਤ ਹੋ ਰਿਹਾ ਹੈ ਚੰਡੀਗੜ੍ਹ ਲੁਧਿਆਣਾ ਅਤੇ ਚੰਡੀਗੜ੍ਹ ਰੋਪੜ ਹਾਈਵੇਅ ਤੇ ਵੀ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਵਿਜੀਵਿਲਟੀ ਇੰਨੀ ਘੱਟ ਹੈ ਕੀ ਲੋਕਾਂ ਨੂੰ ਸਫਰ ਕਰਨਾ ਵੀ ਔਖਾ ਹੋ ਰਿਹਾ ਹੈ।

ਸੀਤ ਲਹਿਰ ਅਤੇ ਹੱਡ ਚੀਰਵੀ ਠੰਢ ਨਾਲ ਲੋਕਾਂ ਨੂੰ ਕਾਫੀ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਜਨ ਜੀਵਨ ਕਾਫੀ ਹੱਦ ਤੱਕ ਪ੍ਰਭਾਵਿਤ ਹੋ ਰਿਹਾ ਹੈ। ਚੰਡੀਗੜ੍ਹ ਲੁਧਿਆਣਾ ਅਤੇ ਚੰਡੀਗੜ੍ਹ ਰੋਪੜ ਹਾਈਵੇਅ ਉੱਤੇ ਵੀ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਵਿਜੀਵਿਲਟੀ ਇੰਨੀ ਘੱਟ ਹੈ ਕਿ ਲੋਕਾਂ ਨੂੰ ਸਫਰ ਕਰਨਾ ਵੀ ਔਖਾ ਹੋ ਰਿਹਾ ਹੈ।

ਅੰਮ੍ਰਿਤਸਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਦਿਨ ਵੇਲੇ ਵੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 6 ਤੋਂ 10 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਸ਼ਹਿਰ ਦਾ ਤਾਪਮਾਨ 6 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਸਵੇਰੇ ਇੱਥੇ ਧੁੰਦ ਛਾਈ ਰਹੇਗੀ।

ਮੌਸਮ ਵਿਭਾਗ ਮੁਤਾਬਿਕ  (Punjab Weather Update)  ਅਗਲੇ 2-3 ਦਿਨਾਂ ਤੱਕ ਪੂਰਬ ਵਾਲੇ ਪਾਸੇ ਧੁੰਦ ਛਾਈ ਰਹੇਗੀ, ਇਸ ਦੇ ਨਾਲ ਹੀ 8-9 ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ, ਕਈ ਜ਼ਿਲ੍ਹਿਆਂ 'ਚ ਟੁੱਟਿਆ ਰਿਕਾਰਡ 

ਪੰਜਾਬ ਵਿੱਚ ਸੰਘਣੀ ਧੁੰਦ  ਕਾਰਨ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਬੀਤੇ ਦਿਨੀ ਪੰਜਾਬ 'ਚ ਸੀਤ ਲਹਿਰ ਕਾਰਨ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।

Trending news