Punjab Weather Update: ਪੰਜਾਬ `ਚ ਮਾਨਸੂਨ ਕਰਕੇ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ! 9 ਜ਼ਿਲ੍ਹਿਆਂ `ਚ ਮੀਂਹ ਦਾ ਆਰੇਂਜ ਅਲਰਟ
Punjab Weather Update: ਪੰਜਾਬ ਵਿੱਚ ਬੀਤੇ ਦਿਨੀ ਮਾਨਸੂਨ ਦੀ ਪਹਿਲੀ ਬਾਰਿਸ਼ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਜਲ-ਥਲ ਹੋ ਗਿਆ ਅਤੇ ਪੰਜਾਬ ਦੇ ਹਰ ਪਾਸੇ ਪਾਣੀ ਪਾਣੀ ਹੋ ਗਿਆ ਹੈ ਪਰ ਗਰਮੀ ਤੋਂ ਬੇਸ਼ਕ ਰਾਹਤ ਹੈ ਪਰ ਹੁੰਮਸ ਹੋ ਗਈ ਹੈ।
Punjab Weather Update: ਪੰਜਾਬ ਵਿਚ ਅੱਤ ਦੀ ਗਰਮੀ ਤੋਂ ਇੱਕ ਪਾਸੇ ਲੋਕਾਂ ਨੂੰ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਮੀਂਹ ਕਰਕੇ ਹਰ ਪਾਸੇ ਹੁੰਮਸ ਹੋ ਗਈ ਹੈ। ਇਸ ਨਾਲ ਲੋਕਾਂ ਨੂੰ ਹੋਰ ਗਰਮੀ ਲੱਗ ਰਹੀ ਹੈ। ਪੰਜਾਬ ਦੇ ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ 'ਤੇ ਦੋ ਦਿਨਾਂ ਤੋਂ ਰੁਕੀ ਮਾਨਸੂਨ ਨੇ ਹੁਣ ਫਿਰ ਜ਼ੋਰ ਫੜ ਲਿਆ ਹੈ।
ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ
ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਅਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।
ਇਹ ਵੀ ਪੜ੍ਹੋ: Punjab Schools: ਛੁੱਟੀਆਂ ਤੋਂ ਬਾਅਦ ਕੀ ਅੱਜ ਖੁੱਲ੍ਹ ਗਏ ਬੱਚਿਆਂ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਇਹ ਬਦਲਾਅ...
9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Punjab Weather Update: ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ 'ਚ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ
ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਹਨੇਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 1 ਜੁਲਾਈ ਤੋਂ 4 ਜੁਲਾਈ ਤੱਕ ਪੂਰੇ ਪੰਜਾਬ 'ਚ ਭਾਰੀ ਬਾਰਿਸ਼ ਅਤੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਅਗਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਭਾਰੀ ਮੀਂਹ ਅਤੇ ਹਨੇਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।