Punjab Weather Update: ਉੱਤਰੀ ਭਾਰਤ ਵਿੱਚ ਗਰਮੀ ਥੋੜੀ ਵੱਧ ਰਹੀ ਹੈ। ਆਉਣ ਵਾਲੇ ਦਿਨਾਂ 'ਚ ਮੌਸਮ 'ਚ ਜ਼ਿਆਦਾ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ 'ਚ ਅੱਜ ਮੀਂਹ ਪੈ ਸਕਦਾ ਹੈ। ਦਰਅਸਲ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਬਦਲ ਛਾਏ ਹੋਏ ਨੇ ਅਤੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। 


COMMERCIAL BREAK
SCROLL TO CONTINUE READING

ਦੇਸ਼ ਭਰ 'ਚ ਮੌਸਮ ਅਜੀਬ ਰੰਗ ਦਿਖਾ ਰਿਹਾ ਹੈ। ਕਿਤੇ ਗਰਮੀ ਹੈ ਤਾਂ ਕਿਤੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ 'ਚ ਰੁਕ-ਰੁਕ ਕੇ ਬਰਫਬਾਰੀ ਜਾਰੀ ਹੈ। ਅੱਜ ਪੰਜਾਬ ਵਿੱਚ ਮੌਸਮ (Punjab Weather Update) ਇੱਕ ਦਮ ਬਦਲ ਗਿਆ ਹੈ।  ਸਵੇਰ ਤੋਂ ਤੇਜ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਮੌਸਮ ਵਿਭਾਗ ਅਨੁਸਾਰ 24 ਤੋਂ 29 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ ਯਾਨੀ 25 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ:  Punjab VS Delhi: ਪੰਜਾਬ ਕਿੰਗਜ਼ ਦੀ ਜਿੱਤ 'ਤੇ ਪ੍ਰੀਤੀ ਦੀ ਫਲਾਇੰਗ ਕਿੱਸ, ਸੋਨਮ ਬਾਜਵਾ ਨੇ ਵੀ ਲਾਈਆਂ ਰੌਣਕਾਂ, ਵੇਖੋ ਤਸਵੀਰਾਂ
 


ਇਸ ਵਾਰ ਹਰਿਆਣਾ 'ਚ ਹੋਲੀ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ (Punjab Weather Update) ਨੇ ਹਰਿਆਣਾ ਦੇ ਅੰਬਾਲਾ, ਪੰਚਕੂਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ ਮੁਤਾਬਕ 24 ਮਾਰਚ ਯਾਨੀ ਅੱਜ ਤੋਂ ਪੰਜਾਬ ਦੇ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ। 24 ਮਾਰਚ ਤੱਕ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਰਿਸ਼ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮਾਰਚ ਦੇ ਅੰਤ ਵਿੱਚ ਸੂਬੇ ਦੇ ਲੋਕਾਂ ਨੂੰ ਆਮ ਨਾਲੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿੱਚ ਇਸ ਸਮੇਂ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।


ਇਹ ਵੀ ਪੜ੍ਹੋ: Cold Home Remedies: ਬਦਲਦੇ ਮੌਸਮ ਵਿੱਚ ਜ਼ੁਕਾਮ ਤੋਂ ਬਚਣ ਲਈ ਇਹ ਘਰੇਲੂ ਨੁਸਖੇ ਹਨ THE BEST