Punjab Weather Update: ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ 1 ਮਾਰਚ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Trending Photos
Punjab Weather Update: ਮੌਸਮ ਵਿੱਚ ਤਬਦੀਲੀ ਦੇ ਨਾਲ, 1 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਨੂੰ ਪਾਰ ਕਰ ਗਿਆ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀਆਂ ਹਨ। ਦਰਅਸਲ ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਵਿਭਾਗ ਅਨੁਸਾਰ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਨੂੰ ਮੌਸਮ ਸਾਫ਼ ਹੋ ਜਾਵੇਗਾ, ਜਿਸ ਤੋਂ ਬਾਅਦ 1 ਤੋਂ 2 ਮਾਰਚ ਨੂੰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਮਾਹਿਰਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: Beetroot Benefits: ਰੋਜ਼ਾਨਾ ਸਵੇਰੇ ਇੱਕ ਚੁਕੰਦਰ, ਮਿਲਣਗੇ ਹਜ਼ਾਰਾਂ ਫਾਇਦੇ, ਦਿਲ, ਦਿਮਾਗ ਰੱਖਦੇ ਹਨ ਚੁਸਤ
1 ਮਾਰਚ ਨੂੰ ਯੈਲੋ ਅਲਰਟ
ਮੌਸਮ ਵਿਭਾਗ ਨੇ 1 ਮਾਰਚ ਨੂੰ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ 'ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਨੇ 2 ਅਤੇ 3 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਨਾਲ ਮੌਸਮ ਦੀ ਸਥਿਤੀ ਵੀ ਵਿਗੜ ਜਾਵੇਗੀ।
ਇਹ ਵੀ ਪੜ੍ਹੋ: Chandigarh PU News: ਹੁਣ ਪੰਜਾਬ ਯੂਨੀਵਰਸਿਟੀ 'ਚ ਐਂਟਰੀ ਲਈ ਕਰਨਾ ਪਏਗਾ ਇਹ ਜ਼ਰੂਰੀ ਕੰਮ, ਨਵੇਂ ਨਿਯਮ ਲਾਗੂ
ਦੂਜੇ ਪਾਸੇ ਸੋਮਵਾਰ ਨੂੰ ਭਾਵੇਂ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 0.8 ਡਿਗਰੀ ਦਾ ਵਾਧਾ ਹੋਇਆ ਹੈ ਪਰ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਹੈ। ਪਠਾਨਕੋਟ ਤੇ ਗੁਰਦਾਸਪੁਰ 5.1 ਡਿਗਰੀ ਨਾਲ ਸਭ ਤੋਂ ਠੰਢੇ ਰਹੇ। ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।