Punjab Weather Update: ਪੰਜਾਬ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਰੋਜਾਨਾ ਧੁੱਪ ਦੇਖਣ ਨੂੰ ਮਿਲਦੀ ਹੈ। ਹਾਲ ਹੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਭਲਕੇ ਮੀਂਹ ਦੀ ਸੰਭਾਵਨਾ ਹੈ। 


COMMERCIAL BREAK
SCROLL TO CONTINUE READING

ਇਸ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਜੰਮੂ-ਕਸ਼ਮੀਰ ਅਤੇ ਹਿਮਾਚਲ ਸਮੇਤ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਮੌਸਮ ਫਿਰ ਤੋਂ ਬਦਲ ਗਿਆ ਹੈ, ਜਿਸ ਕਾਰਨ ਪੰਜਾਬ ਅਤੇ ਹਰਿਆਣਾ 'ਚ ਯੈਲੋ ਅਲਰਟ (Punjab Weather Update) ਘੋਸ਼ਿਤ ਕੀਤਾ ਗਿਆ ਹੈ ਅਤੇ ਹਨ੍ਹੇਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਅਜਿਹੇ 'ਚ ਲੋਕਾਂ ਨੂੰ ਲੋੜ ਪੈਣ 'ਤੇ ਹੀ ਘਰਾਂ ਤੋਂ ਬਾਹਰ ਆਉਣ ਦੀ ਹਦਾਇਤ ਕੀਤੀ ਗਈ ਹੈ।


ਇਹ ਵੀ ਪੜ੍ਹੋ: CAA Online Portal: CAA ਲਾਗੂ ਹੋਣ ਤੋਂ ਬਾਅਦ ਪੋਰਟਲ ਲਾਈਵ, ਹੁਣ ਕਿਵੇਂ ਮਿਲੇਗੀ ਨਾਗਰਿਕਤਾ? ਜਾਣੋ ਸਭ ਕੁਝ ਇੱਥੇ

ਪੰਜਾਬ (Punjab Weather Update)  ਵਿੱਚ ਐਤਵਾਰ ਦੁਪਹਿਰ ਨੂੰ ਕਈ ਜ਼ਿਲ੍ਹਿਆਂ ਵਿੱਚ ਧੁੱਪ ਦੇ ਦਰਮਿਆਨ ਬੱਦਲ ਛਾਏ ਰਹੇ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 13 ਮਾਰਚ ਤੱਕ ਮੌਸਮ ਸਾਫ਼ ਰਹੇਗਾ। 14 ਮਾਰਚ ਨੂੰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।


​ਇਨ੍ਹਾਂ ਜ਼ਿਲ੍ਹਿਆਂ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਸ਼ਾਮਲ ਹਨ। ਮੰਗਲਵਾਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲੇਗਾ।


 


ਇਹ ਵੀ ਪੜ੍ਹੋ: Big Breaking: ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਤੇ ਰਾਜਾ ਵੜਿੰਗ ਦਾ ਵੱਡਾ ਐਲਾਨ