Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ।
Trending Photos
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕੇ ਵਿੱਚ ਵੀਰਵਾਰ ਤੜਕੇ ਤੋਂ ਤੇਜ਼ ਹਵਾਵਾਂ ਚੱਲੀਆਂ।
ਮੌਸਮ ਵਿਭਾਗ ਵੱਲੋਂ ਹੋਲੀ ਤੋਂ ਪਹਿਲਾਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਹਨੇਰੀ ਅਤੇ ਗੜ੍ਹੇਮਾਰੀ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 20 ਮਾਰਚ ਨੂੰ ਪੂਰਬੀ ਅਤੇ ਮੱਧ ਭਾਰਤ ਵਿੱਚ ਗਰਜ ਨਾਲ ਮੀਂਹ ਅਤੇ ਗੜੇਮਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 20 ਤੋਂ 21 ਮਾਰਚ ਦੌਰਾਨ ਗੰਗਾ ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਮੁੜ ਬਦਲਣ ਦੇ ਆਸਾਰ ਹਨ। ਪੱਛਮੀ ਗੜਬੜੀ ਸਰਗਰਮ ਹੋਣ ਨਾਲ ਸੂਬੇ ਦੇ ਸ਼ਿਮਲਾ, ਸੁੰਦਰਨਗਰ, ਭੁੰਤਰ ਅਤੇ ਕਾਂਗੜਾ ਵਿੱਚ ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਬੀਤੇ ਦਿਨ ਪਟਿਆਲਾ ਸਭ ਤੋਂ ਗਰਮ ਰਿਹਾ। ਜਿੱਥੇ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਪੰਜਾਬ 'ਚ ਜੂਨ ਮਹੀਨੇ 'ਚ ਵੋਟਿੰਗ ਕਰਵਾਉਣ ਨੂੰ ਦਿੱਤਾ ਸਾਜ਼ਿਸ਼ ਕਰਾਰ; ਕਿਹਾ-'ਕਿਸਾਨਾਂ ਦੀ ਘੱਟ...
ਜਦਕਿ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਤੇ ਫ਼ਿਰੋਜ਼ਪੁਰ ’ਚ ਤਾਪਮਾਨ 31 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਉਥੇ ਹੋਰ ਜ਼ਿਲ੍ਹਿਆਂ ਵਿਚ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਵਿਭਾਗ ਦੇ ਅੰਦਾਜ਼ੇ ਮੁਤਾਬਕ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਨਾਲ ਪੰਜਾਬ ’ਚ ਦੋ ਦਿਨਾਂ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਵਿਚਾਲੇ ਹਲਕੀ ਤੋਂ ਆਮ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਇਸ ਤੋਂ ਬਾਅਦ 23 ਮਾਰਚ ਦੀ ਅੱਧੀ ਰਾਤ ਤੋਂ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਮਗਰੋਂ ਬਦਲਿਆ ਮੌਸਮ