Punjab Weather Update News: ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਰਕੇ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦਾ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਤਹਿਤ 1 ਜੂਨ ਤੱਕ ਪੂਰੇ ਪੰਜਾਬ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ ਬਾਰਿਸ਼ ਹੋਵੇਗੀ।


COMMERCIAL BREAK
SCROLL TO CONTINUE READING

ਇਸ ਵਾਰ ਵੈਸਟਰਨ ਡਿਸਟਰਬੈਂਸ ਕਾਰਨ ਇੰਨ੍ਹਾਂ ਦਿਨਾਂ ਦੌਰਾਨ ਗਰਮੀ ਦੀ ਲਹਿਰ ਤੋਂ ਬਚਾਅ ਰਿਹਾ। ਦੂਜੇ ਪਾਸੇ ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਤਾਪਮਾਨ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਸੀ। ਦਿਨ ਭਰ ਬੱਦਲਵਾਈ ਰਹਿਣ ਕਾਰਨ ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਅਤੇ ਰਾਤ ਨੂੰ ਮੀਂਹ ਪੈਣ ਕਾਰਨ ਸੂਬੇ ਦਾ ਤਾਪਮਾਨ 31 ਤੋਂ 36 ਡਿਗਰੀ ਦਰਜ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਤੋਂ 8 ਡਿਗਰੀ ਤੱਕ ਡਿੱਗ ਗਿਆ ਸੀ।


ਇਹ ਵੀ ਪੜ੍ਹੋ:  Wrestlers Protest: ਪਹਿਲਵਾਨਾਂ ਦੇ ਸਮਰਥਨ 'ਚ ਆਇਆ ਸੰਯੁਕਤ ਕਿਸਾਨ ਮੋਰਚਾ; 1 ਜੂਨ ਨੂੰ  ਪ੍ਰਦਰਸ਼ਨ ਦਾ ਕੀਤਾ ਐਲਾਨ

ਜਾਣੋ ਵੱਖ ਵੱਖ ਜ਼ਿਲ੍ਹਿਆਂ ਦਾ ਹਾਲ (Punjab Weather Update)


ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਬਰਨਾਲਾ ਤਪਾ, ਧੂਰੀ, ਮਲੇਰਕੋਟਲਾ, ਰਾਮਪੁਰਾ ਫੂਲ ਜੈਨ, ਬਾਘਾ ਪੁਰਾਣਾ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਦੇ ਕੁਝ ਹਿੱਸਿਆਂ ਵਿੱਚ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


ਜੀਰਾ ਨਿਹਾਲ ਸਿੰਘਵਾਲਾ ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਸੁਨਾਮ, ਸੰਗਰੂਰ, ਸਮਾਣਾ, ਪਟਿਆਲਾ, ਨਾਭਾ ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ ਜੈਤੂ ਮੁਕਤਸਰ, ਬੱਸੀ ਪਠਾਣਾ, ਖੰਨਾ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ ਆਦਿ ਇਨ੍ਹਾਂ ਥਾਵਾਂ 'ਤੇ ਹਲਕੇ ਤੂਫ਼ਾਨ ਦੀ ਸੰਭਾਵਨਾ ਹੈ।


ਨਕੋਦਰ, ਫਗਵਾੜਾ, ਜਲੰਧਰ ਅਤੇ ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ ਆਦਿ 'ਚ ਹਨੇਰੀ ਚੱਲਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Shweta Tiwari Palak Tiwari: एथनिक लुक में अपनी मां Shweta Tiwari के साथ स्पॉट हुईं Palak Tiwari, Goa ट्रिप पर जा रही है पूरी फैमिली


ਰਾਜਸਥਾਨ, ਮੱਧ ਪ੍ਰਦੇਸ਼ ਅਤੇ ਦਿੱਲੀ ਸਮੇਤ 9 ਰਾਜਾਂ ਵਿੱਚ ਮੰਗਲਵਾਰ ਨੂੰ ਮੌਸਮ ਬਦਲ ਗਿਆ। ਦਿੱਲੀ 'ਚ ਸ਼ਾਮ ਨੂੰ ਤੇਜ਼ ਹਨੇਰੀ ਨਾਲ ਮੀਂਹ ਪੈ ਰਿਹਾ ਹੈ। ਮੱਧ ਪ੍ਰਦੇਸ਼ ਵਿੱਚ ਵੀ ਬੂੰਦਾ-ਬਾਂਦੀ ਹੋਈ ਹੈ। ਰਾਜਸਥਾਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ। ਅਜਿਹਾ ਪਿਛਲੇ 15 ਸਾਲਾਂ ਵਿੱਚ ਪਹਿਲੀ ਵਾਰ ਮਈ ਮਹੀਨੇ ਵਿੱਚ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਹਨੇਰੀ ਹੋਈ। ਇਸ ਕਾਰਨ ਕਈ ਥਾਵਾਂ 'ਤੇ ਭਾਰੀ ਨੁਕਸਾਨ ਹੋਇਆ ਹੈ।