Punjab Weather Update: ਆਈਐਮਡੀ ਅਲਰਟ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਸਮੇਤ ਦੇਸ਼ ਦੇ ਉੱਤਰ-ਪੱਛਮੀ ਅਤੇ ਪੱਛਮੀ-ਕੇਂਦਰੀ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Trending Photos
Punjab Weather Update: ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਮੌਸਮ ਦਾ ਰੂਪ ਬਦਲ ਸਕਦਾ ਹੈ। ਪੰਜਾਬ ਦੇ ਲੋਕਾਂ ਨੂੰ ਅਜੇ ਵੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਜਾਣਕਾਰੀ ਮੁਤਾਬਕ ਮਈ ਦੇ ਪਹਿਲੇ ਹਫਤੇ ਪੰਜਾਬ 'ਚ ਤੇਜ਼ ਹਨੇਰੀ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 1 ਮਈ ਤੋਂ ਸਰਗਰਮ ਹੋਣ ਜਾ ਰਹੀ ਹੈ। ਇਸ ਕਾਰਨ ਮੌਸਮ 'ਚ ਬਦਲਾਅ ਕਾਰਨ ਤਾਪਮਾਨ 'ਚ 4-6 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: JEE Mains Result 2023 Toppers: 43 ਵਿਦਿਆਰਥੀਆਂ ਨੇ 100 ਫੀਸਦੀ ਅੰਕ ਕੀਤੇ ਪ੍ਰਾਪਤ, ਇੱਥੇ ਵੇਖੋ ਟੌਪਰਾਂ ਦੀ ਸੂਚੀ
ਮੌਸਮ ਵਿਭਾਗ ਨੇ ਪੰਜਾਬ ਲਈ 3 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਸ ਦੌਰਾਨ ਪਾਰਾ 'ਚ ਤਿੰਨ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਕਿਉਂਕਿ ਇਨ੍ਹਾਂ ਦਿਨਾਂ 'ਚ ਖਾਸ ਤੌਰ 'ਤੇ 1 ਤੋਂ 3 ਮਈ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ 40-50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ।
ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਪਾਰਾ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 3.7 ਡਿਗਰੀ ਘੱਟ ਸੀ। ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਦੇ ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ, ਲੁਧਿਆਣਾ ਦਾ 35.8, ਪਟਿਆਲਾ ਦਾ 34.7, ਗੁਰਦਾਸਪੁਰ ਦਾ 36.0, ਫਰੀਦਕੋਟ ਦਾ 33.5 ਅਤੇ ਰੋਪੜ ਦਾ 34.2 ਡਿਗਰੀ ਰਿਹਾ।
ਬਿਹਾਰ, ਝਾਰਖੰਡ, ਉੜੀਸਾ ਸਮੇਤ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਕੁਝ ਦਿਨਾਂ ਤੱਕ ਗਰਮੀ ਦੀ ਸੰਭਾਵਨਾ ਹੈ। ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਸਮੇਤ ਦੇਸ਼ ਦੇ ਉੱਤਰ-ਪੱਛਮੀ ਅਤੇ ਪੱਛਮੀ ਕੇਂਦਰੀ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ।