Punjab Weather Update: ਪੰਜਾਬ `ਚ ਮੀਂਹ ਦਾ ਅਲਰਟ ! ਛਾਏ ਰਹਿਣਗੇ ਬੱਦਲ, ਅੱਜ ਗਰਮੀ ਤੋਂ ਮਿਲੇਗੀ ਰਾਹਤ
Punjab Weather Update: ਪੰਜਾਬ `ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਅਤੇ ਕਿਹਾ ਗਿਆ ਹੈ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਸਾਤ ਹੋਵੇਗੀ।
Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨ ਤੋਂ ਅੱਤ ਦੀ ਗਰਮੀ ਅਤੇ ਹੁੰਮਸ ਭਰਿਆ ਮੌਸਮ ਹੈ। ਇਸ ਦੌਰਾਨ ਅੱਜ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਜੋ ਲੋਕ ਘਰ ਤੋਂ ਬਾਹਰ ਕੰਮ ਲਈ ਜਾ ਰਹੇ ਹਨ ਤਾਂ ਉਹ ਘਰ ਤੋਂ ਨਿਕਲਣ ਤੋਂ ਪਹਿਲਾਂ ਮੌਸਮ ਦੇ ਬਾਰੇ ਇੱਥੇ ਸਾਰੀ ਜਾਣਕਾਰੀ ਲੈ ਲਓ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Vegetable prices: ਸਬਜ਼ੀਆਂ ਦੇ ਭਾਅ ਹੋਏ ਦੁੱਗਣੇ, ਲੋਕਾਂ ਦੀ ਜੇਬ 'ਤੇ ਪਿਆ ਭਾਰ!
ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਕੋਟਕਪੂਰਾ ਵਿੱਚ ਬਦਲਿਆ ਮੌਸਮ
ਕੋਟਕਪੂਰਾ ਵਿਚ ਸਵੇਰ ਤੋਂ ਬਦਲੇ ਮੌਸਮ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਕੋਟਕਪੂਰਾ ਵਿੱਚ ਅੱਜ ਸਵੇਰ ਹੀ ਮੀਂਹ ਨੇ ਦਸਤਕ ਦੇ ਦਿੱਤੀ। ਇਸ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ ।
ਸ੍ਰੀ ਮੁਕਤਸਰ ਸਾਹਿਬ ਵਿਖੇ ਬਦਲਿਆ ਮੌਸਮ
ਸ੍ਰੀ ਮੁਕਤਸਰ ਸਾਹਿਬ ਵਿੱਚ ਸਵੇਰ ਤੋਂ ਹੀ ਸ਼ੁਰੂ ਹੋਈ ਬਾਰਿਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਿਸਾਨਾਂ ਦੇ ਚਿਹਰਿਆਂ ਤੇ ਵੀ ਖੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ।