Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ 2 ਦਿਨ ਮੌਸਮ ਖ਼ਰਾਬ ਰਹੇਗਾ।
Trending Photos
Punjab Weather Update: ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ ਬਿਤੇ ਦਿਨੀ ਅੱਤ ਦੀ ਗਰਮੀ ਪਈ ਹੈ ਤੇ ਕਈ ਪਾਸੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਸੋਮਵਾਰ ਦੀ ਬਾਰਿਸ਼ (Punjab Weather Update) ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Himachal Tragedy: ਹਿਮਾਚਲ 'ਚ ਬੱਦਲ ਫਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 13 ਤੋਂ ਪਾਰ, 40 ਲਾਪਤਾ
ਮੌਨਸੂਨ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ 'ਚ ਇਨ੍ਹਾਂ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ 'ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ 'ਚ ਰੱਖਿਆ ਗਿਆ ਹੈ।
ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਖਰਾਬ ਹੈ। ਹਿਮਾਚਲ ਪ੍ਰਦੇਸ਼ ਵਿੱਚ ਆਈ ਕੁਦਰਤੀ ਆਫ਼ਤ ਕਾਰਨ ਲੋਕਾਂ ਦੇ ਘਰ ਪਾਣੀ ਵਿੱਚ ਡੁੱਬ ਕੇ ਰੁੜ੍ਹ ਗਏ। ਸ਼ਨੀਵਾਰ ਦੀ ਸ਼ੁਰੂਆਤ ਪੰਜਾਬ 'ਚ ਗਰਮੀ ਨਾਲ ਹੋਈ ਹੈ ਪਰ ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ। ਇਸ ੇਦ ਨਾਲ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ 'ਚ 7 ਅਗਸਤ ਨੂੰ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।