Punjab Weather Update: ਪੰਜਾਬ `ਚ ਮਾਨਸੂਨ ਜਲਦ ਹੋਵੇਗਾ ਦਾਖਲ! ਅੱਜ ਮੀਂਹ ਦਾ ਯੈਲੋ ਅਲਰਟ
Punjab Weather Update: ਪੰਜਾਬ ਵਿੱਚ ਬੀਤੇ ਦਿਨ ਤੋਂ ਮੌਸਮ ਹੁੰਮਸ ਭਰਿਆ ਹੋਇਆ ਸੀ ਪਰ ਰਾਤ ਵੇਲੇ ਤੇਜ ਹਵਾਵਾਂ ਚੱਲ ਰਹੀਆਂ ਸਨ ਅਤੇ ਇਸ ਨਾਲ ਹੁਣ ਮੌਸਮ ਸੁਹਾਵਨਾ ਹੋ ਗਿਆ ਸੀ।
Punjab Weather Update: ਪੰਜਾਬ ਵਿੱਚ ਅੱਜ ਮੌਸਮ ਹੁੰਮਸ ਭਰਿਆ ਹੋਇਆ ਹੈ ਅਤੇ ਇਸ ਨਾਲ ਗਰਮੀ ਜ਼ਿਆਦਾ ਹੈ ਅਤੇ ਲੋਕ ਬੇਹੱਦ ਪਰੇਸ਼ਾਨ ਹਨ। ਇਸ ਵਿਚਾਲੇ ਅੱਜ ਰਾਹਤ ਦੀ ਖ਼ਬਰ ਇਹ ਹੈ ਕਿ ਮਾਨਸੂਨ ਦੇ ਅੱਜ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ (Punjab Weather Update) ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਦੇ ਸਾਰੇ (Punjab Weather Update) ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ। ਔਸਤ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਦਕਿ ਹਰਿਆਣਾ 'ਚ 2.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ: ਦਿੱਲੀ IGI ਹਵਾਈ ਅੱਡੇ 'ਤੇ ਵੱਡਾ ਹਾਦਸਾ, ਟਰਮੀਨਲ 1 ਦੀ ਛੱਤ ਡਿੱਗਣ ਕਾਰਨ 3 ਜ਼ਖ਼ਮੀ
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ
ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ (Monsoon Rain Alert) ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ।
ਪ੍ਰੀ-ਮੌਨਸੂਨ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 2.1 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਪੰਜਾਬ ਦਾ ਅੰਮ੍ਰਿਤਸਰ ਬੁੱਧਵਾਰ ਨੂੰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 42.03 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
28 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਤੇ 29 ਅਤੇ 30 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ (Monsoon Rain Alert) ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ