Punjab Weather Update: ਪੰਜਾਬ 'ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ
Advertisement
Article Detail0/zeephh/zeephh2222148

Punjab Weather Update: ਪੰਜਾਬ 'ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

Punjab Weather: ਪੰਜਾਬ 'ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਹੈ ਅਤੇ ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ ਦਰਜ ਕੀਤੀ ਗਈ ਹੈ।

Punjab Weather Update: ਪੰਜਾਬ 'ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਗਰਮੀ ਹੋ ਗਈ ਹੈ ਜਿਸ ਕਰਕੇ ਹੁਣ ਫਿਰ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਨਾਲ ਕਿਹਾ ਗਿਆ ਹੈ ਕਿ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ ਵੀ ਹੈ। ਇਸ ਖ਼ਬਰ ਨੇ ਮੁੜ ਤੋਂ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਮੀਂਹ ਕਰਕੇ ਬੇਸ਼ੱਕ ਲੋਕਾਂ ਨੂੰ ਸੁੱਖ ਸਾਹ ਮਿਲੇਗਾ ਪਰ ਇੱਥੇ ਕਿਸਾਨ ਆਪਣੀ ਫ਼ਸਲ ਨੂੰ ਲੈ ਕੇ ਬਹੁਤਾ ਜ਼ਿਆਦਾ ਪਰੇਸ਼ਾਨ ਨਜ਼ਰ ਆ ਰਹੇ ਹਨ।  ਪੰਜਾਬ ਵਿੱਚ (Punjab Weather) ਪਹਿਲਾਂ ਹੀ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

 ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ (Punjab Weather) ਖਾਸ ਤੌਰ 'ਤੇ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਅਤੇ ਗੜੇਮਾਰੀ ਹੋਵੇਗੀ। ਇਸ ਕਾਰਨ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

Punjab Weather Update Today ----ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ 37.8 ਡਿਗਰੀ
ਲੁਧਿਆਣਾ 37.6
ਪਠਾਨਕੋਟ 37.9
ਬਠਿੰਡਾ 37.0 
ਫਰੀਦਕੋਟ 37.5
ਗੁਰਦਾਸਪੁਰ 35.3

ਚੰਡੀਗੜ੍ਹ ਦੇ ਮੌਸਮ 'ਚ ਅੱਜ ਬਦਲਾਅ ਦੇਖਣ ਨੂੰ ਮਿਲੇਗਾ। ਵੈਸਟਰਨ ਡਿਸਟਰਬੈਂਸ ਦੇ ਕਾਰਨ ਅੱਜ ਦਿਨ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ 'ਚ ਭਿੱਜੀ ਕਿਸਾਨਾਂ ਦੀ ਕਣਕ!

ਗੌਰਤਲਬ ਹੈ ਕਿ ਬੀਤੇ 19 ਅਪ੍ਰੈਲ ਤੋਂ ਵੀਰਵਾਰ ਤੱਕ ਪਿਛਲੇ ਇੱਕ ਹਫ਼ਤੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ 113 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇੱਥੇ ਆਮ ਵਰਖਾ 1.6 ਮਿਲੀਮੀਟਰ ਦੇ ਮੁਕਾਬਲੇ 3.4 ਮਿਲੀਮੀਟਰ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ:Punjab Lok Sabha Elections: ਜਲੰਧਰ 'ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆ
 

 

Trending news