Punjab Weather Update: ਭਾਰਤੀ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ।
Trending Photos
Punjab Weather Update: ਕੜਾਕੇ ਦੀ ਗਰਮੀ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ 4 ਵਜੇ ਤੋਂ 6 ਵਜੇ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹੁਸ਼ਿਆਰਪੁਰ, ਰੋਪੜ, ਬਲਾਚੌਰ, ਬੱਲੋਵਾਲ ਸੋਖੜੀ ਅਤੇ ਚੰਡੀਗੜ੍ਹ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਹੈ।
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ (Punjab Weather Update) ਗਰਜ ਅਤੇ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Balwant Singh Rajoana: ਬਲਵੰਤ ਸਿੰਘ ਰਾਜੋਆਣਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੀ ਕੀਤੀ ਤਿੱਖੀ ਅਲੋਚਨਾ
Punjab Weather Update: ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ
ਜਦਕਿ ਲੁਧਿਆਣਾ, ਪਟਿਆਲਾ, ਪਠਾਨਕੋਟ, ਗੁਰਦਾਸਪੁਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਬੱਦਲਵਾਈ ਅਤੇ ਬਾਰਿਸ਼ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 10 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਕਈ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦਕਿ 26 ਜੂਨ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਵੀ ਚੱਲ ਸਕਦੀ ਹੈ। ਵਿਭਾਗ ਮੁਤਾਬਕ 27 ਜੂਨ ਤੱਕ ਮੌਸਮ ਅਜਿਹਾ ਹੀ ਰਹੇਗਾ। ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਵਿੱਚ, ਅੰਮ੍ਰਿਤਸਰ ਵਿੱਚ 40.0 ਡਿਗਰੀ, ਲੁਧਿਆਣਾ ਵਿੱਚ 36.7, ਪਟਿਆਲਾ ਵਿੱਚ 33.2, ਪਠਾਨਕੋਟ ਵਿੱਚ 38.0, ਬਠਿੰਡਾ ਵਿੱਚ 41.2 ਅਤੇ ਰੋਪੜ ਵਿੱਚ 33.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।