Punjab Weather Update: ਪੰਜਾਬ ਵਿੱਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਵਿਚਾਲੇ ਮੌਸਮ ਵਿਭਾਗ (Punjab Weather Update) ਨੇ ਅੱਜ ਪੰਜਾਬ ਦੇ ਮੌਮਸ ਨੂੰ ਲੈ ਕੇ ਵੱਡੀ ਅਪੱਡੇਟ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਤੁਫ਼ਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਉੱਤਰ-ਪੂਰਬੀ ਭਾਰਤ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਦੂਜੇ ਪਾਸੇ ਨਾਗਾਲੈਂਡ, ਤ੍ਰਿਪੁਰਾ, ਮਨੀਪੁਰ, ਮਿਜ਼ੋਰਮ, ਹਰਿਆਣਾ, ਰਾਜਸਥਾਨ, ਪੰਜਾਬ ਆਦਿ ਸੂਬਿਆਂ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ।


ਦਰਅਸਲ ਭਾਰਤ ਵਿੱਚ ਰਾਜਸਥਾਨ ਤੋਂ ਬਿਪਰਜੋਏ ਅੱਜ ਉੱਤਰ ਭਾਰਤ ਵਿੱਚ ਦਾਖਿਲ ਹੋ ਰਿਹਾ ਹੈ। ਗੁਜਰਾਤ ਤੇ ਰਾਜਸਥਾਨ ਵਿੱਚ ਤਬਾਹੀ ਮਚਾਉਣ ਤੋਂ ਬਾਅਦ ਇਹ ਹੁਣ ਤੂਫਾਨ ਹਰਿਆਣਾ ਅਤੇ ਪੰਜਾਬ ਵਿੱਚ ਪਹਿਲਾਂ ਮਾਲਵਾ ਵਿੱਚ ਪ੍ਰਭਾਵ ਦਿਖਾਏਗਾ ਜਿਸ ਦੇ ਬਾਅਦ ਮੌਸਮ ਵਿਭਾਗ ਨੇ ਅੱਜ ਤੋਂ ਮੰਗਲਵਾਰ ਤੱਕ ਪਹਿਲਾਂ ਮਾਲਵਾ ਦੇ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Accident News: ਟਿੱਪਰ ਥੱਲੇ ਮੋਟਰਸਾਈਕਲ ਆਉਣ ਨਾਲ ਇੱਕ ਵਿਅਕਤੀ ਦੀ ਮੌਤ, 2 ਜ਼ਖ਼ਮੀ

ਸੂਤਰਾਂ ਦੇ ਮੁਤਾਬਿਕ ਪੰਜਾਬ ਵਿੱਚ ਬਿਪਰਜੌਏ  (Biporjoy Impact Punjab) ਦਾ ਅਸਰ ਘੱਟ ਵੀ ਹੋ ਸਕਦਾ ਹੈ। ਐਤਵਾਰ-ਸੋਮਵਾਰ ਨੂੰ ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਜ਼ਿਆਦਾ ਨੁਕਸਾਨ ਦੇਖਣ ਨੂੰ ਨਹੀਂ ਮਿਲੇਗਾ। ਪੰਜਾਬ ਵਿੱਚ ਮਾਝਾ ਅਤੇ ਦੋਆਬਾ ਵਿੱਚ ਬਿਪਰਜੌਏ ਦਾ ਕੋਈ ਪ੍ਰਭਾਵ ਨਹੀਂ ਰਹੇਗਾ  ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਸੋਮਵਾਰ ਦੇ ਬਾਅਦ ਮਾਝਾ ਅਤੇ  ਦੋਆਬਾ ਦਾ ਤਾਪਮਾਨ 40 ਡਿਗਰੀ ਤੱਕ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨ ਖੇਤਾਂ ਵਿੱਚ ਨਾ ਜਾਣ, ਉਤਪਾਦਨ ਅਤੇ ਕਮਜ਼ੋਰ ਘਰਾਂ ਵਿੱਚ ਨਾ ਰੁੱਕੋ ਅਤੇ ਤੂਫਾਨ ਦੇ ਸਮੇਂ ਕੱਚ ਦੀਆਂ ਖਿੜਕੀਆਂ ਤੋਂ ਦੂਰ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ।