Punjab Weather Update: ਪੰਜਾਬ ਵਿੱਚ ਬੀਤੇ ਦਿਨੀ ਤਾਪਮਾਨ ਬਹੁਤ ਜ਼ਿਆਦਾ ਹੋ ਗਿਆ ਸੀ ਅਤੇ ਧੁੱਪ ਨਿਕਲੀ ਹੋਈ ਸੀ। ਇਸ ਨਾਲ ਗਰਮੀ ਇੱਕ ਦਮ ਵੱਧ ਗਈ ਸੀ ਅਤੇ ਤਾਪਮਾਨ ਵੀ ਵੱਧ ਗਿਆ ਸੀ। ਇਸ ਤੋਂ ਬਾਅ ਸ਼ਾਮ ਹੁੰਦੇ ਮੀਂਹ ਪੈਣ ਕਰਕੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜਦੋਂ ਤਾਂ ਬਾਰਿਸ਼ ਹੁੰਦੀ ਹੈ ਉਦੋਂ ਮੌਸਮ ਸੁਹਾਵਨਾ ਹੋ ਜਾਂਦਾ ਹੈ ਪਰ ਬਾਅਦ ਵਿੱਚ ਹੁੰਮਸ ਭਰਿਆ ਮੌਸਮ ਹੋ ਕਰਕੇ ਲੋਕ ਪਰੇਸ਼ਾਨ ਹੋ ਜਾਂਦੇ ਹਨ।


COMMERCIAL BREAK
SCROLL TO CONTINUE READING

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ  (Punjab Weather Update) ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Himachal disaster: ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾ


ਇਹਨਾਂ ਜ਼ਿਲ੍ਹਿਆਂ ਵਿੱਚ ਅੱਜ  ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਕੇਂਦਰ (IMD) ਮੁਤਾਬਕ (Punjab Weather Update) ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਰਾਹਤ! ਜਾਣੋ ਮੌਸਮ ਦਾ ਹਾਲ

ਆਈਐਮਡੀ ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ (Punjab Weather Update) ਮਜ਼ਬੂਤ ​​ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ 4.5 ਮਿਲੀਮੀਟਰ, ਫਾਜ਼ਿਲਕਾ ਵਿੱਚ 2, ਗੁਰਦਾਸਪੁਰ ਵਿੱਚ 15 ਅਤੇ ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।


ਪੰਜਾਬ ਵਿੱਚ ਦੋ ਦਿਨਾਂ ਵਿੱਚ 62 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਆਈਐਮਡੀ ਦੇ ਅਨੁਸਾਰ, ਪੰਜਾਬ ਵਿੱਚ 1 ਅਤੇ 2 ਅਗਸਤ ਨੂੰ 24 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਦੋ ਦਿਨਾਂ ਵਿੱਚ ਸਿਰਫ 14.8 ਮਿਲੀਮੀਟਰ ਮੀਂਹ ਪੈਂਦਾ ਹੈ।