Punjab Weather Update: ਪੰਜਾਬ `ਚ ਮੁੜ ਬਦਲਿਆ ਮੌਸਮ, 15 ਜ਼ਿਲ੍ਹਿਆਂ `ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ
Punjab Weather Update: ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਬਾਕੀ ਸੂਬਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫਸਲ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।
Punjab Weather Update: ਦੇਸ਼ 'ਚ ਅਪ੍ਰੈਲ ਮਹੀਨੇ ਦੀ ਸ਼ੁਰੂਆਤ 'ਚ ਹੁੰਦੇ ਹੀ ਮੀਂਹ ਦੇ ਆਸਾਰ ਮੁੜ ਵੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਅੱਜ ਮੌਸਮ ਵਿਭਾਗ ਦੇ ਅਨੁਸਾਰ ਕਈ ਸੂਬਿਆਂ 'ਚ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਕਾਰਨ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਤੋਂ ਪੂਰਬੀ ਅਤੇ ਦੱਖਣੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਦਰਅਸਲ ਦੇਸ਼ ਦੇ ਕਈ ਸੂਬਿਆਂ ਵਿੱਚ ਪਿਛਲੇ 5 ਦਿਨਾਂ ਤੋਂ ਮੀਂਹ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਅਪ੍ਰੈਲ ਦੇ ਪਹਿਲੇ ਹਫ਼ਤੇ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ (IMD) ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Indian Idol 13 Winner: ਕੌਣ ਹਨ ਇੰਡੀਅਨ ਆਈਡਲ 13 ਦੇ ਜੇਤੂ ਰਿਸ਼ੀ ਸਿੰਘ? ਜਿਸਦੇ ਵਿਰਾਟ ਕੋਹਲੀ ਹਨ ਫੈਨ
ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਵੇਗਾ। ਰਾਜਸਥਾਨ 'ਚ ਅਪ੍ਰੈਲ ਮਹੀਨੇ ਦੀ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਰਾਜਸਥਾਨ ਦੇ ਤਾਪਮਾਨ ਵਿੱਚ ਨਰਮੀ ਆਈ ਹੈ।
ਪੰਜਾਬ ਦੇ ਜ਼ਿਲ੍ਹਿਆਂ 'ਚ ਮੌਸਮ ਦਾ ਹਾਲ Punjab Weather Update
ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ 'ਚ ਸਭ ਤੋਂ ਵੱਧ 14.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 3.1, ਚੰਡੀਗੜ੍ਹ ਵਿੱਚ 6.2, ਅੰਮ੍ਰਿਤਸਰ ਵਿੱਚ 2.8 ਅਤੇ ਲੁਧਿਆਣਾ ਵਿੱਚ 7.8 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਆਰੇਂਜ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।