Punjab Weather Update: ਪੰਜਾਬ `ਚ ਬਦਲਿਆ ਮੌਸਮ, ਅੱਜ ਹਲਕੀ ਬਾਰਿਸ਼ ਦਾ ਅਨੁਮਾਨ
Punjab Weather Update: ਇਸ ਵਾਰ ਆਮ ਨਾਲੋਂ ਘੱਟ ਬਾਰਿਸ਼ ਦੇਖਣ ਨੂੰ ਮਿਲੀ ਹੈ ਪਰ ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ 25 ਸਤੰਬਰ ਤੱਕ ਪੰਜਾਬ `ਚ ਕੁਝ ਥਾਵਾਂ `ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਵਿੱਚ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦਰਅਸਲ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਤੋਂ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ। ਇਸ ਨਾਲ ਮੌਸਮ ਥੋੜਾ ਠੰਡਾ ਹੋ ਗਿਆ ਤੇ ਇਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਬਚਾਅ ਹੈ।
ਅਗਸਤ ਮਹੀਨੇ ਵਿੱਚ ਮਾਨਸੂਨ ਦੇ ਕਮਜ਼ੋਰ ਹੋਣ ਤੋਂ ਬਾਅਦ ਸਤੰਬਰ ਮਹੀਨੇ ਵਿੱਚ ਵਾਪਸੀ ਕਰਦਿਆਂ ਪੰਜਾਬ ਵਿੱਚ ਮਾਨਸੂਨ ਦੇ ਰੰਗ ਦੇਖਣ ਨੂੰ ਮਿਲੇ। ਹਾਲਾਂਕਿ ਇਸ ਵਾਰ ਆਮ ਨਾਲੋਂ ਘੱਟ ਬਾਰਿਸ਼ ਦੇਖਣ ਨੂੰ ਮਿਲੀ ਹੈ ਪਰ ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ 25 ਸਤੰਬਰ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਪਹਿਲਾਂ ਵਾਂਗ ਆਮ ਹੋ ਜਾਵੇਗਾ।
ਜੇਕਰ ਜੂਨ, ਜੁਲਾਈ ਅਤੇ ਅਗਸਤ ਮਹੀਨੇ ਦੀ ਗੱਲ ਕਰੀਏ ਤਾਂ ਮਾਨਸੂਨ ਕਾਫੀ ਕਮਜ਼ੋਰ ਰਿਹਾ ਹੈ। ਆਮ ਤੌਰ 'ਤੇ ਸਤੰਬਰ ਦੇ ਮਹੀਨੇ ਲੁਧਿਆਣਾ 'ਚ 100 ਮਿਲੀਮੀਟਰ ਤੱਕ ਬਰਸਾਤ ਹੁੰਦੀ ਹੈ ਪਰ ਇਸ ਵਾਰ ਬਾਰਿਸ਼ ਸਿਰਫ 55 ਮਿਲੀਮੀਟਰ ਤੱਕ ਹੀ ਸੀਮਤ ਰਹੀ ਹੈ। ਹਾਲਾਂਕਿ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਇਸ 'ਚ ਵੀ ਕਾਫੀ ਬਦਲਾਅ ਆਇਆ ਹੈ। ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ ਪਰ ਰਾਤ ਦਾ ਤਾਪਮਾਨ ਅਜੇ ਵੀ ਡੇਢ ਡਿਗਰੀ ਸੈਲਸੀਅਸ ਤੋਂ ਕਰੀਬ ਵੱਧ ਹੈ।
ਇਹ ਵੀ ਪੜ੍ਹੋ: Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
40 ਡਿਗਰੀ ਦੇ ਆਸਪਾਸ ਰਹਿਣ ਵਾਲਾ ਤਾਪਮਾਨ 29 ਡਿਗਰੀ ਤੱਕ ਡਿੱਗ ਗਿਆ ਹੈ ਜਿਸ ਕਾਰਨ ਸਾਫ਼ ਹੈ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਆਉਣ ਵਾਲੇ ਸਮੇਂ ਵਿੱਚ ਮੌਸਮ ਆਮ ਵਾਂਗ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਦਾ ਝੋਨੇ ’ਤੇ ਬਹੁਤਾ ਅਸਰ ਨਹੀਂ ਹੈ। ਮੀਂਹ ਨੇ ਜ਼ਿਆਦਾ ਨੁਕਸਾਨ ਨਹੀਂ ਕੀਤਾ ਹੈ।
ਦੂਜੇ ਪਾਸੇ ਮਾਨਸੂਨ ਨੇ ਹਿਮਾਚਲ ਦੇ ਉਚਾਈ ਵਾਲੇ ਇਲਾਕਿਆਂ ਤੋਂ ਵਿਦਾਈ ਲੈ ਰਹੀ ਹੈ। ਅਗਲੇ ਪੰਜ-ਛੇ ਦਿਨਾਂ ਵਿੱਚ ਪੂਰੇ ਸੂਬੇ ਵਿੱਚੋਂ ਮਾਨਸੂਨ ਪੂਰੀ ਤਰ੍ਹਾਂ ਗਾਇਬ ਹੋ ਜਾਵੇਗਾ। ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ ਪਰ ਅਗਲੇ ਪੰਜ-ਛੇ ਦਿਨਾਂ ਤੱਕ ਹਿਮਾਚਲ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।