Punjab Weather Update: ਗਰਮੀ ਨੇ ਤੋੜੇ ਹੁਣ ਸਾਰੇ ਰਿਕਾਰਡ; ਪੰਜਾਬ `ਚ ਤਾਪਮਾਨ 44 ਡਿਗਰੀ ਨੂੰ ਪਾਰ
Punjab Weather Update: ਹਰਿਆਣਾ ਅਤੇ ਪੰਜਾਬ ਵਿੱਚ ਮੌਸਮ ਲਗਾਤਾਰ ਗਰਮ ਰਿਹਾ ਅਤੇ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।
Punjab Weather Update: ਮਈ ਦੇ ਸ਼ੁਰੂ ਵਿੱਚ ਪਏ ਮੀਂਹ ਕਾਰਨ ਗਰਮੀ ਤੋਂ ਰਾਹਤ ਦੇ ਦਿਨ ਖ਼ਤਮ ਹੁੰਦੇ ਨਜ਼ਰ ਆ ਰਹੇ ਹਨ। ਹੁਣ ਕੜਾਕੇ ਦੀ ਗਰਮੀ ਦਾ ਸਮਾਂ ਆ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਸਮੇਤ ਉੱਤਰੀ ਅਤੇ ਮੱਧ ਭਾਰਤ ਵਿੱਚ ਸ਼ਨੀਵਾਰ ਨੂੰ ਪਾਰਾ ਚੜ੍ਹ ਗਿਆ। ਐਤਵਾਰ ਨੂੰ ਪੱਛਮੀ ਮੱਧ ਪ੍ਰਦੇਸ਼ ਅਤੇ ਵਿਦਰਭ ਖੇਤਰ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Amritsar Flight News: ਲੋਕਾਂ ਲਈ ਖੁਸ਼ਖ਼ਬਰੀ! ਏਅਰ-ਇੰਡੀਆ ਨੇ ਸ਼ੁਰੂ ਕੀਤੀ ਅੰਮ੍ਰਿਤਸਰ-ਮੁੰਬਈ ਸਿੱਧੀ ਉਡਾਣ
ਮਈ ਵਿੱਚ, ਇਸ ਸੀਜ਼ਨ ਵਿੱਚ ਪਹਿਲੀ ਵਾਰ, ਗਰਮੀ ਦੀ ਲਹਿਰ ਆਈ ਸੀ। 24 ਘੰਟਿਆਂ ਵਿੱਚ ਦਿਨ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 2.2 ਡਿਗਰੀ ਸੈਲਸੀਅਸ ਵਧ ਕੇ ਆਮ ਸ਼੍ਰੇਣੀ ਵਿੱਚ ਆ ਗਿਆ। 48 ਘੰਟਿਆਂ ਵਿੱਚ ਪਾਰਾ 2 ਡਿਗਰੀ ਤੱਕ ਵੱਧ ਸਕਦਾ ਹੈ। 15 ਮਈ ਨੂੰ ਸਖ਼ਤ ਗਰਮੀ ਪੈਣ ਦੇ ਆਸਾਰ ਹਨ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 16 ਅਤੇ 17 ਮਈ ਨੂੰ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਖੁਸ਼ਕ ਪੱਛਮੀ ਹਵਾਵਾਂ ਉੱਤਰ ਪੱਛਮੀ ਭਾਰਤ ਤੋਂ ਮੱਧ ਭਾਰਤ ਵੱਲ ਵਗ ਰਹੀਆਂ ਹਨ। ਇਸ ਕਾਰਨ ਕਈ ਹਿੱਸਿਆਂ ਵਿੱਚ ਹੀਟਵੇਵ ਮਹਿਸੂਸ ਕੀਤੀ ਗਈ ਹੈ।