Punjab Weather Update: ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਤਾਪਮਾਨ ਦਿਨੋਂ ਦਿਨ ਵਧਦਾ ਦਾ ਰਿਹਾ ਹੈ। ਪੰਜਾਬ ਸਮੇਤ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਕਐਂਡ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੇ ਪਹਾੜਾਂ ਦਾ ਰੁਖ ਕੀਤਾ ਹੈ। 


COMMERCIAL BREAK
SCROLL TO CONTINUE READING

ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ 'ਤੇ ਹੋਟਲਾਂ 'ਚ ਵੀਕਐਂਡ 'ਤੇ 90 ਫੀਸਦੀ ਤੱਕ ਪਹੁੰਚ ਗਈ ਹੈ। ਸ਼ਿਮਲਾ 'ਚ ਦੋ ਦਿਨਾਂ 'ਚ ਕਰੀਬ 22 ਹਜ਼ਾਰ ਵਾਹਨ ਦਾਖਲ ਹੋਏ ਹਨ। ਕਰੀਬ 1.25 ਲੱਖ ਸੈਲਾਨੀ ਸ਼ਿਮਲਾ ਪਹੁੰਚ ਚੁੱਕੇ ਹਨ। ਧਰਮਸ਼ਾਲਾ ਵੀ ਪੂਰੀ ਤਰ੍ਹਾਂ ਸੈਲਾਨੀਆਂ ਨਾਲ ਭਰੀ ਹੋਈ ਹੈ।


ਇਹ ਵੀ ਪੜ੍ਹੋ: Punjab News: ਲੁਧਿਆਣਾ 'ਚ ਰਿਟਾਇਰਡ ASI, ਉਸਦੀ ਪਤਨੀ ਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ

ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।