Punjab Weather Update: ਪੰਜਾਬ `ਚ ਇਸ ਦਿਨ ਤੋਂ ਮਾਨਸੂਨ ਮੁੜ ਦੇ ਸਕਦਾ ਹੈ ਦਸਤਕ! ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਦੇ ਤਾਪਮਾਨ `ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ `ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਭਰ ਵਿੱਚ ਬੱਦਲਵਾਈ ਹੋਣ ਦੇ ਬਾਵਜੂਦ ਬੀਤੇ ਦਿਨੀ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਿਹਾ।। ਇਸ ਦੇ ਨਾਲ ਹੀ ਹੁਣ ਮੁੜ ਤੋਂ ਪੰਜਾਬ ਵਿੱਚ ਗਰਮੀ ਜ਼ਿਆਦਾ ਵੱਧ ਗਈ ਹੈ। ਇਸ ਤੋਂ ਬਾਅਦ 5 ਜੁਲਾਈ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ 5 ਅਤੇ 6 ਜੁਲਾਈ ਨੂੰ ਜ਼ਿਆਦਾਤਰ ਹਿੱਸਿਆਂ 'ਚ ਮੀਂਹ ਪਵੇਗਾ।
Punjab Weather Update: ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆ ਦਾ ਹਾਲ ---
ਪੰਜਾਬ ਦੇ ਅੰਮ੍ਰਿਤਸਰ ਵਿੱਚ 37.2 ਡਿਗਰੀ, ਲੁਧਿਆਣਾ ਵਿੱਚ 36.7, ਪਟਿਆਲਾ ਵਿੱਚ 37.4, ਬਠਿੰਡਾ ਵਿੱਚ 36.0, ਗੁਰਦਾਸਪੁਰ ਵਿੱਚ 37.5, ਐਸਬੀਐਸ ਨਗਰ ਵਿੱਚ 34.9, ਬਰਨਾਲਾ ਵਿੱਚ 37.5 ਅਤੇ ਰੋਪੜ ਵਿੱਚ 35.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ 'ਚ ਸਵੇਰੇ 8.30 ਵਜੇ ਤੱਕ ਸਿਰਫ ਦੋ-ਤਿੰਨ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
ਦਿਨ ਵੇਲੇ ਮੌਸਮ ਖੁਸ਼ਕ ਰਿਹਾ। ਜਿਸ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਦੇ ਨੇੜੇ ਹੀ ਰਿਹਾ। ਫਤਿਹਗੜ੍ਹ ਸਾਹਿਬ ਦਾ ਸਭ ਤੋਂ ਘੱਟ ਤਾਪਮਾਨ 24.3 ਡਿਗਰੀ ਦਰਜ ਕੀਤਾ ਗਿਆ।
4 ਅਤੇ 5 ਜੁਲਾਈ ਨੂੰ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਭਾਦਸੋਂ, ਨਾਭਾ, ਫਤਹਿਗੜ੍ਹ ਸਾਹਿਬ, ਸਰਹਿੰਦ, ਧਾਰੀਵਾਲ, ਲੁਧਿਆਣਾ, ਪਟਿਆਲਾ, ਬਰਨਾਲਾ, ਮੁਕੇਰੀਆਂ, ਦੋਰਾਹਾ, ਅਲੀਵਾਲ, ਫਾਜ਼ਿਲਕਾ, ਰਾਜਪੁਰਾ ਆਦਿ ਵਿੱਚ ਪਿਛਲੇ ਦਿਨ 1 ਤੋਂ 3 ਸੈਂਟੀਮੀਟਰ ਮੀਂਹ ਪਿਆ।
ਇਹ ਵੀ ਪੜ੍ਹੋ: Viral Video: ਔਰਤ ਦੇ ਉਪਰੋਂ 30 ਸੈਕਿੰਡ ਗੁਜ਼ਰੀ ਮਾਲ ਗੱਡੀ, ਟ੍ਰੈਕ 'ਤੇ ਬਿਨਾਂ ਹਿੱਲੇ ਪਈ ਰਹੀ ਰਾਮਪਿਆਰੀ
ਐਤਵਾਰ ਨੂੰ ਵੀ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਫ਼ਿਰੋਜ਼ਪੁਰ 38.9 ਡਿਗਰੀ ਦੇ ਨਾਲ ਸਭ ਤੋਂ ਗਰਮ ਰਿਹਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਕੁਝ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab News: ਸੁਨਹਿਰੀ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ