Punjab Weather Update: ਪੰਜਾਬ 'ਚ ਅਗਲੇ 2 ਦਿਨਾਂ ਤੱਕ ਪਵੇਗਾ ਮੀਂਹ! ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ
Advertisement
Article Detail0/zeephh/zeephh2361230

Punjab Weather Update: ਪੰਜਾਬ 'ਚ ਅਗਲੇ 2 ਦਿਨਾਂ ਤੱਕ ਪਵੇਗਾ ਮੀਂਹ! ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ

Punjab Weather Update: ਪੰਜਾਬ 'ਚ ਅਗਲੇ 2 ਦਿਨਾਂ ਤੱਕ ਮੀਂਹ ਪਵੇਗਾ। ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ ...

Punjab Weather Update: ਪੰਜਾਬ 'ਚ ਅਗਲੇ 2 ਦਿਨਾਂ ਤੱਕ ਪਵੇਗਾ ਮੀਂਹ! ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਲਰਟ

Punjab Weather Update: ਪੰਜਾਬ ਵਿੱਚ ਮੀਂਹ ਕਰਕੇ ਗਰਮੀ ਤੋਂ ਬੇਸ਼ਕ ਰਾਹਤ ਹੈ ਪਰ ਹਰ ਪਾਸੇ ਹੁੰਮਸ ਭਰਿਆ ਮੌਸਮ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਅੱਜ ਤੋਂ ਦੋ ਦਿਨ ਯਾਨੀ ਬੁੱਧਵਾਰ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਅੱਜ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਅਤੇ 15 ਵਿੱਚ ਯੈਲੋ ਅਲਰਟ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ। ਜੋ ਕਿ ਔਸਤ ਤਾਪਮਾਨ ਨਾਲੋਂ 3.6 ਡਿਗਰੀ ਵੱਧ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

 ਮੀਂਹ ਦਾ ਔਰੇਂਜ ਅਲਰਟ (Punjab Weather Update)
ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਕਿਉਂਕਿ ਹਿਮਾਚਲ ਉੱਤੇ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੀਂਹ ਦਾ ਔਰੇਂਜ ਅਲਰਟ ਹੈ।

15 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ
ਇਨ੍ਹਾਂ ਵਿੱਚ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਿਲ ਹਨ।

ਇਹ ਵੀ ਪੜ੍ਹੋ:  Shaheed Udham Singh: ਊਧਮ ਸਿੰਘ ਭਾਰਤ ਦਾ 'ਸ਼ੇਰ', ਜਿਸ ਦੀਆਂ 6 ਗੋਲੀਆਂ ਨੇ ਜਲਿਆਂਵਾਲਾ ਬਾਗ ਸਾਕੇ ਦਾ ਲਿਆ ਸੀ ਬਦਲਾ

ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਬਹੁਤ ਘੱਟ ਮੀਂਹ ਪਿਆ ਹੈ। ਇਸ ਦੌਰਾਨ ਪਟਿਆਲਾ ਵਿੱਚ 4.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.5 ਮਿਲੀਮੀਟਰ ਅਤੇ ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 102 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 44 ਮਿਲੀਮੀਟਰ ਘੱਟ ਹੈ। ਆਮ ਤੌਰ 'ਤੇ ਇਸ ਮੌਸਮ ਵਿਚ 184.8 ਮਿਲੀਮੀਟਰ ਵਰਖਾ ਹੁੰਦੀ ਹੈ।

 

Trending news