Punjab Weather Update: ਪੰਜਾਬ ਵਿੱਚ ਬੀਤੇ ਕੱਲ੍ਹ ਪਏ ਮੀਂਹ ਕਰਕੇ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਹੈ। ਅੱਜ ਸਵੇਰ ਤੋਂ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਬੱਦਲ ਛਾਏ ਹੋਏ ਹਨ। ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ। 


COMMERCIAL BREAK
SCROLL TO CONTINUE READING

ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ (Punjab Weather Update) ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
 
ਇਹ ਵੀ ਪੜ੍ਹੋ:
Punjab Weather Update: ਪੰਜਾਬ 'ਚ ਜਾਣੋ ਹੁਣ ਕਦੋਂ ਪਵੇਗਾ ਭਾਰੀ ਮੀਂਹ! ਹਰ ਪਾਸੇ ਅੱਜ ਹੁੰਮਸ ਭਰਿਆ ਮੌਸਮ

ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।


ਪੰਜਾਬ ਵਿੱਚ ਭਾਵੇਂ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ ਪਰ ਅਜੇ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।


ਸਿਟੀ ਬਿਊਟੀਫੁੱਲ ਯਾਨੀ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 


ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਜਿਸ ਵਿੱਚ ਪਿਛਲੇ 24 ਘੰਟਿਆਂ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 0.5 ਵੱਧ ਹੈ। ਜਦਕਿ ਬਾਰਿਸ਼ 0.0 ਡਿਗਰੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ 1 ਜੂਨ ਤੋਂ ਹੁਣ ਤੱਕ 196.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 47.7 ਫੀਸਦੀ ਘੱਟ ਹੈ।