Punjab Weather Update:ਪੰਜਾਬ ਦੇ 5 ਜ਼ਿਲ੍ਹਿਆਂ `ਚ ਮੀਂਹ ਦਾ ਯੈਲੋ ਅਲਰਟ, ਗਰਮੀ ਤੋਂ ਮਿਲੇਗੀ ਰਾਹਤ
Punjab Weather Report: ਪੰਜਾਬ ਵਿੱਚ ਬੀਤੇ ਕੱਲ੍ਹ ਤੋਂ ਭਾਰੀ ਮੀਂਹ ਪੈ ਰਿਹਾ ਹੈ ਪਰ ਗਰਮੀ ਤੋਂ ਕੁਝ ਥਾਵਾਂ ਉੱਤੇ ਰਾਹਤ ਹੈ। ਇਸ ਦੇ ਨਾਲ ਹੀ ਸਵੇਰ ਤੋਂ ਛਾਏ ਬੱਦਲ ਹੋਏ ਹਨ। ਜਾਣੋ ਆਪਣੇ ਸ਼ਹਿਰ ਦਾ ਕੀ ਹੈ ਹਾਲ ...
Punjab Weather Update: ਪੰਜਾਬ ਵਿੱਚ ਬੇਸ਼ਕ ਵੱਖ- ਵੱਖ ਥਾਵਾਂ ਉੱਤੇ ਭਾਰੀ ਮੀਂਹ ਪੈ ਰਿਹਾ ਹੈ ਪਰ ਅਜੇ ਵੀ ਹਰ ਪਾਸੇ ਹੁੰਮਸ ਭਰਿਆ ਮੌਸਮ ਹੈ। ਕਿਹਾ ਜਾ ਰਿਹਾ ਹੈ ਕਿ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ (Punjab Weather Update) ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਹਨਾਂ ਜ਼ਿਲ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ (IMD) (Punjab Weather Update) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਮੌਸਮ ਵਿਭਾਗ (Punjab Weather Update) ਦੇ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਬਾਰਿਸ਼ ਕਾਰਨ ਪੰਜਾਬ ਦੇ 7 ਜ਼ਿਲਿਆਂ 'ਚ ਆਰੇਂਜ ਅਲਰਟ ਅਤੇ 9 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।
ਪੰਜਾਬ 'ਚ ਪਿਛਲੇ 5 ਦਿਨਾਂ ਤੋਂ ਤਾਪਮਾਨ 40 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 39.8 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਹਾਲੀ ਦਾ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 1 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
31 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮਾਨਸੂਨ ਦੇ ਮਹੀਨਿਆਂ ਦੌਰਾਨ ਵੀ ਸੋਕੇ ਦੀ ਸਥਿਤੀ ਬਣੀ ਰਹਿੰਦੀ ਹੈ।