Punjab Weather Update: ਪੰਜਾਬ `ਚ ਹੁੰਮਸ ਭਰੇ ਮੌਸਮ ਤੋਂ ਜਲਦ ਰਾਹਤ! ਇਸ ਦਿਨ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਵਿੱਚ ਅੱਜ ਮੌਸਮ ਨਮੀ ਭਰਿਆ ਹੋਇਆ ਹੈ ਅਤੇ ਇਸ ਨਾਲ ਗਰਮੀ ਜ਼ਿਆਦਾ ਲੱਗ ਰਹੀ ਹੈ ਅਤੇ ਇਸ ਕਰਕੇ ਲੋਕ ਪਰੇਸ਼ਾਨ ਹਨ।
Punjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨ ਪਹਿਲਾ ਮੀਂਹ ਪੈਣ ਕਰਕੇ ਹੁਣ ਇੱਕ ਦਮ ਮੁੜ (Punjab Weather Update) ਤੋਂ ਗਰਮੀ ਵੱਧ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕੋਈ ਰਾਹਤ ਨਹੀਂ ਹੈ ਅਤੇ ਹਰ ਪਾਸੇ ਨਮੀ ਵਰਗਾ ਮੌਸਮ ਹੋ ਗਿਆ ਹੈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦਿਨ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ (Punjab Weather Update) ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਮੁਹਾਲੀ ਵਿੱਚ ਸਵੇਰ ਤੋਂ ਮੌਸਮ ਥੋੜਾ ਸੁਹਾਵਨਾ ਹੋ ਗਿਆ ਹੈ ਅਤੇ ਹਲਕੀ ਹਲਕੀ ਬਾਰਿਸ਼ ਹੋ ਰਹੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਦੀ ਅਜੇ ਨਹੀਂ ਕਈ ਸੰਭਾਵਨਾ, ਨਮੀ ਕਰਕੇ ਲੋਕ ਖਾਸੇ ਪਰੇਸ਼ਾਨ
ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਨਾਲੋਂ 1.7 ਡਿਗਰੀ ਵੱਧ ਗਿਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ (Punjab Weather Update) ਵਿੱਚ ਡੇਂਗੂ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ।
ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਹੈ। ਜਦੋਂ ਕਿ ਲਗਭਗ ਸਾਰੇ (Punjab Weather Update) ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਵਾਧਾ ਹੋਣ ਦੀ ਉਮੀਦ ਹੈ। ਜਲਦੀ ਹੀ ਇਹ ਚਾਲੀ ਨੂੰ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ।
ਇਹ ਵੀ ਪੜ੍ਹੋ: Jalandhar By Election LIVE Update: ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ; ਕਾਂਗਰਸ-ਭਾਜਪਾ ਤੇ 'ਆਪ' ਵਿਚਾਲੇ ਤਿਕੋਣੀ ਮੁਕਾਬਲਾ