ਹਾਲ ਹੀ ਵਿੱਚ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 0.4 ਡਿਗਰੀ, ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਦਰਜ ਕੀਤਾ ਗਿਆ।
Trending Photos
Punjab Red Alert, Weather Update news: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਜਾਰੀ ਹੈ ਅਤੇ ਇਸ ਦੌਰਾਨ ਕੜਾਕੇ ਦੀ ਠੰਡ ਪੈਣ ਕਰਕੇ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਵਿੱਚ ਵੀ ਠੰਡ ਵਧਦੀ ਜਾ ਰਹੀ ਹੈ ਅਤੇ ਸੰਘਣੀ ਧੁੰਦ ਕਰਕੇ ਸੜਕਾਂ 'ਤੇ ਵਾਹਨ ਚਲਾਉਣਾ ਵੀ ਔਖਾ ਹੋ ਰਿਹਾ ਹੈ।
ਪੰਜਾਬ ਵਿੱਚ ਸੰਘਣੀ ਧੁੰਦ ਕਰਕੇ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਸਗੋਂ ਕਈ ਹਾਦਸਿਆਂ ਦਾ ਕਾਰਨ ਵੀ ਬਣ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਵਲੋਂ ਅਗਲੇ 2 ਦਿਨਾਂ ਤੱਕ ਪੰਜਾਬ ‘ਚ ਰੈੱਡ ਅਲਰਟ (Punjab Red Alert news) ਜਾਰੀ ਕੀਤਾ ਗਿਆ ਹੈ।
Punjab Weather Update news:
ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ‘ਚ ਅਗਲੇ 72 ਘੰਟਿਆਂ ਦੌਰਾਨ ਕੜਾਕੇ ਦੀ ਠੰਡ ਰਹੇਗੀ ਹਾਲਾਂਕਿ ਇਸ ਦੌਰਾਨ ਤਾਪਮਾਨ ‘ਚ ਕੋਈ ਫ਼ਰਕ ਨਹੀਂ ਪਵੇਗਾ। ਇਸ ਦੌਰਾਨ ਪੰਜਾਬ 'ਚ ਰੈੱਡ ਅਲਰਟ ਦਾ ਐਲਾਨ ਕਰਦਿਆਂ ਮੌਸਮ ਵਿਭਾਗ ਵੱਲੋਂ ਕਿਹਾ ਗਿਆ ਕਿ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਸੀਤ ਲਹਿਰ ਬਣੀ ਰਹੇਗੀ।
ਇਸ ਦੇ ਨਾਲ ਹੀ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਅਜਿਹੇ ‘ਚ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਬੀਤੇ ਦਿਨੀ ਮੰਗਲਵਾਰ ਨੂੰ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਅਤੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦੇਖੀ ਗਈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਜ਼ੀਰੋ ਡਿਗਰੀ ਦੇ ਨੇੜੇ ਪਹੁੰਚਿਆ ਤਾਪਮਾਨ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਅਗਲੇ ਤਿੰਨ ਦਿਨਾਂ ਬਾਅਦ ਪੰਜਾਬ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ। ਪੰਜਾਬ ਸਣੇ ਪੂਰੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਦੇ ਨੇੜੇ ਦੇਖਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।
ਹਾਲ ਹੀ ਵਿੱਚ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 0.4 ਡਿਗਰੀ, ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Breaking News:ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ
(For more news apart from Red Alert in Punjab and the Weather Update, stay tuned to Zee PHH)