Punjab Weather Update news: ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਨਾਲ ਲੋਕ ਠਰ੍ਹ ਰਹੇ ਹਨ। ਪੰਜਾਬ ਵਿੱਚ ਹੁਣ ਤੱਕ ਸੰਘਣੀ ਧੁੰਦ ਕਰਕੇ ਕਈ ਸੜਕ ਹਾਦਸੇ ਵਾਪਰੇ ਹਨ ਅਤੇ ਹੁਣ ਤੱਕ ਪੰਜ ਮੌਤਾਂ ਵੀ ਹੋਈਆਂ ਹਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਇਨ੍ਹੀ ਦਿਨੀ ਔਸਤ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਦਰਜ ਕੀਤਾ ਜਾ ਰਿਹਾ ਹੈ। 


ਪੰਜਾਬ 'ਚ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ਹਾਲਾਂਕਿ 8ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣਗੇ। 


ਵਧੇਰੀ ਜਾਣਕਾਰੀ ਲਈ: Punjab news: ਪੰਜਾਬ 'ਚ ਵੀ ਹੁਣ 8 ਜਨਵਰੀ ਨੂੰ ਨਹੀਂ ਖੁੱਲਣਗੇ ਸਕੂਲ, ਸਰਦੀ ਦੀਆਂ ਛੁੱਟੀਆਂ 'ਚ ਹੋਇਆ ਵਾਧਾ


Punjab Weather Update news:


ਇਸ ਦੌਰਾਨ IMD ਦੇ ਮੁਤਾਬਕ, ਪਿਛਲੇ 10 ਸਾਲਾਂ ਵਿੱਚ ਜਨਵਰੀ ਦੇ ਪਹਿਲੇ ਹਫ਼ਤੇ ਦੇ ਤਾਪਮਾਨ ਵਿੱਚ ਇੰਨੀ ਵੱਡੀ ਗਿਰਾਵਟ ਨਾਲ ਔਸਤ ਤਾਪਮਾਨ ਵੱਧ ਤੋਂ ਵੱਧ 10 ਡਿਗਰੀ ਵੀ ਦਰਜ ਨਹੀਂ ਕੀਤਾ ਗਿਆ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 9.2 ਡਿਗਰੀ ਦਰਜ ਕੀਤਾ ਗਿਆ।


IMD ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦੇ ਦੱਸਿਆ ਕਿ ਸ਼ਨੀਵਾਰ ਨੂੰ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਅਤੇ ਪੱਛਮੀ ਗੜਬੜੀ ਬਣੇਗੀ। ਮਿਲੀ ਜਾਣਕਾਰੀ ਮੁਤਾਬਕ ਬਾਅਦ ਵਿੱਚ ਇੱਕ ਹੋਰ ਵੈਸਟਰਨ ਡਿਸਟਰਬੈਂਸ ਬਣੇਗਾ ਜਿਸ ਦੇ ਪ੍ਰਭਾਵ ਕਰਕੇ 12-13 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


ਦੱਸਣਯੋਗ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ 4 ਉਡਾਣਾਂ ਨੂੰ ਰੱਦ ਕੀਤਾ ਗਿਆ ਜਦਕਿ ਚਾਰ ਉਡਾਣਾਂ ਦੇਰੀ ਨਾਲ ਚੱਲੀਆਂ।


ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਜੇਲ੍ਹ ’ਚ ਕਾਂਗਰਸੀ ਲੀਡਰਾਂ ਦੀਆਂ ਮੁਲਾਕਾਤਾਂ ਦਾ ਦੌਰ ਸ਼ੁਰੂ, ਹਾਈ ਕਮਾਨ ਵਲੋਂ ਇਸ਼ਾਰਾ!