Punjab Weather Update news: ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇਸ ਦੌਰਾਨ ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਦਾ ਮਿਜਾਜ਼ ਬਦਲਿਆ ਅਤੇ ਕਈ ਇਲਾਕਿਆਂ ਵਿੱਚ ਧੁੱਪ ਦੇਖਣ ਨੂੰ ਮਿਲੀ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ 2.4 ਡਿਗਰੀ ਅਤੇ ਹਰਿਆਣਾ ਦੇ ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਸੀ। 


ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਪੰਜਾਬ ਅਤੇ ਹਰਿਆਣਾ ਵਿੱਚ ਠੰਡ ਅਜੇ ਹੋਰ ਵੀ ਵਧੇਗੀ ਅਤੇ ਹਿਮਾਚਲ ਪ੍ਰਦੇਸ਼ 'ਚ ਆਉਣ ਵਾਲੇ 2 ਦਿਨਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਦੱਸੀ ਗਈ ਸੀ। 


ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ 11 ਤੋਂ 13 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਅਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੇ ਆਸਾਰ ਦੱਸੇ ਸਨ। ਦੂਜੇ ਪਾਸੇ ਹਿਮਾਚਲ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਸੀ।  


ਮੌਸਮ ਵਿਭਾਗ ਵੱਲੋਂ 12 ਜਨਵਰੀ ਨੂੰ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਲਾਹੌਲ-ਸਪਿਤੀ ਅਤੇ ਕਿੰਨੌਰ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ ਅਤੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਸੀ।


ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ 11 ਜਨਵਰੀ ਤੋਂ ਮੌਸਮ ਬਦਲਣ ਦੇ ਆਸਾਰ ਦੱਸੇ ਗਏ ਸਨ ਅਤੇ 12 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੇ ਨਾਲ ਇਹ ਵੀ ਦੱਸਿਆ ਗਿਆ ਸੀ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਬੱਦਲ ਛਾਏ ਰਹਿਣਗੇ ਅਤੇ ਬਾਅਦ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ। 


ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਨਾਮ ਭਗਵੰਤ ਬੇਈਮਾਨ ਹੋਣਾ ਚਾਹੀਦਾ ਹੈ: ਹਰਸਿਮਰਤ ਕੌਰ ਬਾਦਲ


ਦੱਸ ਦਈਏ ਕਿ ਸੂਬੇ ਵਿੱਚ ਲਗਾਤਾਰ ਦੂਜੇ ਦਿਨ ਬਠਿੰਡਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਪਾਰਾ 9 ਡਿਗਰੀ ਤੱਕ ਡਿੱਗਿਆ ਅਤੇ ਘੱਟੋ ਘੱਟ ਪਾਰਾ 2.4 ਡਿਗਰੀ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: ਚਾਈਨਾ ਡੋਰ ਦਾ ਪ੍ਰਕੋਪ: ਹਾਦਸੇ ’ਚ ਜਖ਼ਮੀ ਹੋਏ ਵਿਅਕਤੀ ਦੇ ਲੱਗੇ 56 ਟਾਂਕੇ