ਫਿਲਹਾਲ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ ਅਤੇ ਅੱਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।
Trending Photos
Punjab Weather Update News: ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਕਈ ਇਲਾਕਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਦੇ ਨੇੜੇ ਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਵੀ ਤਾਪਮਾਨ ਜ਼ੀਰੋ ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।
ਦੱਸਣਯੋਗ ਹੈ ਕਿ ਬਠਿੰਡਾ ਵਿੱਚ ਤਾਪਮਾਨ 0.4 ਡਿਗਰੀ, ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਮੱਠੀ ਹੋਣ ਕਰਕੇ ਸੋਮਵਾਰ ਦੁਪਹਿਰ ਤੱਕ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ 5 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਵਿੱਖਬਾਣੀ ਵੀ ਕੀਤੀ ਗਈ ਹੈ ਕਿ 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਤੋਂ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਸਵੇਰੇ ਅਤੇ ਸ਼ਾਮ ਨੂੰ ਲਗਭਗ ਹਰ ਖੇਤਰ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਕ ਪੱਛਮੀ ਮਾਲਵਾ, ਭਾਵ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ, ਦੇ ਖੇਤਰਾਂ ਵਿੱਚ ਕੜਾਕੇ ਦੀ ਠੰਡ ਜਾਰੀ ਰਹੇਗੀ ਅਤੇ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਦੇਖੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਦਿਖਿਆ ਤੇਂਦੁਆ: ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਦੱਸ ਦਈਏ ਕਿ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਤੋਂ ਵੱਧ ਦਰਜ ਨਹੀਂ ਕੀਤਾ ਗਿਆ। ਮੋਹਾਲੀ ਵਿੱਚ ਸੱਭ ਤੋਂ ਵੱਧ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ ਅਤੇ ਸੰਘਣੀ ਧੁੰਦ ਕਰਕੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 25 ਮੀਟਰ ਅਤੇ ਪਟਿਆਲਾ, ਚੰਡੀਗੜ੍ਹ ਵਿੱਚ 50 ਮੀਟਰ ਵਿਜ਼ੀਬਿਲਟੀ ਦਰਜ ਕੀਤੀ ਗਈ।
ਫਿਲਹਾਲ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ ਅਤੇ ਅੱਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਦੀਆਂ ਦੀ ਸ਼ੁਰੂਆਤ ਦੇ ਮੱਦੇਨਜ਼ਰ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਵੱਡੀ ਵਾਰਦਾਤ! ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
(For more news related to Punjab Weather Update, stay tuned to Zee PHH)