Punjab Weather Update: ਪੰਜਾਬ `ਚ ਹੋਰ ਵਧੀ ਠੰਢ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ `ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ
Punjab Weather Update: ਮੌਸਮ ਵਿਭਾਗ ਨੇ ਪੰਜਾਬ ਦੇ 15 ਜਿਲ੍ਹਾਂ ਲਈ ਅਲਰਟ ਜਾਰੀ ਕੀਤਾ ਹੈ। ਇਹਨਾਂ ਜਿਲ੍ਹਾਂ ਵਿੱਚ 19 ਦਸੰਬਰ ਤੱਕ ਘਨੀ ਧੂੰਦ ਛਾਈ ਰਹੇਗੀ।
Punjab Weather Update: ਪੰਜਾਬ ਵਿੱਚ ਤਾਪਮਾਨ ਰੋਜ਼ਾਨਾ ਡਿੱਗ ਰਿਹਾ ਹੈ ਅਤੇ ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਤਾਪਮਾਨ ਹੋਰ ਡਿੱਗੇਗਾ ਅਤੇ ਸੰਘਣੀ ਧੁੰਦ ਦਾ ਦੌਰ ਜਾਰੀ ਰਹੇਗਾ। ਵਿਭਾਗ ਨੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਧੁੰਦ ਦੀ ਚਾਦਰ ਛਾਈ ਰਹੇਗੀ।
ਧੁੰਦ ਵਿਚਾਲੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ (Punjab Weather Update) ਵਿੱਚ 19 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਧੂੰਏਂ ਕਾਰਨ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਸ਼ੁੱਕਰਵਾਰ ਨੂੰ ਦਿੱਲੀ, ਅੰਮ੍ਰਿਤਸਰ ਅਤੇ ਜੰਮੂ ਰੇਲਵੇ ਰੂਟਾਂ 'ਤੇ ਚੱਲਣ ਵਾਲੀਆਂ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਲੰਬੀ ਦੂਰੀ ਦੀਆਂ ਟਰੇਨਾਂ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਵਿੱਚ ਘਰ 'ਚ ਵੜ ਕੇ ਔਰਤ ਨੂੰ ਮਾਰੀ ਗੋਲੀ, ਵਜ੍ਹਾ ਜਾਣਗੇ ਰਹਿ ਜਾਓਗੋ ਹੈਰਾਨ
ਬੀਤੇ ਦਿਨੀ ਰੋਪੜ 'ਚ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲਿਆ ਅਤੇ ਤਾਪਮਾਨ 4.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਧੁੰਦ ਦੀ ਰਿਪੋਰਟ ਕੀਤੀ ਗਈ ਹੈ, ਜਿਸ ਨਾਲ ਮੌਜੂਦਾ ਮੌਸਮ ਦੀ ਸਥਿਤੀ ਹੋਰ ਤੇਜ਼ ਹੋ ਗਈ ਹੈ।
ਇਹਨਾਂ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ (Punjab Weather Update)
ਸੂਬੇ ਦੇ 15 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਅਗਲੇ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਡਰਾਈਵਰਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ। ਸ਼ਨੀਵਾਰ ਨੂੰ ਮਾਝਾ ਅਤੇ ਦੁਆਬਾ ਖੇਤਰ ਦੇ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Canada News: 16 ਖਿਡਾਰੀਆਂ ਨੂੰ ਕੁਚਲਣ ਵਾਲੇ ਡਰਾਈਵਰ ਦੀ ਹੋਵੇਗੀ ਘਰ ਵਾਪਸੀ, ਕੈਨੇਡਾ 'ਚ ਰਹਿਣ ਦੀ ਪਟੀਸ਼ਨ ਖਾਰਜ