Punjab Weather Update news today: ਪੰਜਾਬ 'ਚ ਜਿੱਥੇ ਬੀਤੇ ਕੁਝ ਦਿਨਾਂ ਤੋਂ ਉਮਸ ਭਰੀ ਗਰਮੀ ਕਾਰਨ ਲੋਕ ਪਰੇਸ਼ਾਨ ਸਨ ਹੁਣ ਸੂਬੇ 'ਚ ਕਈ ਥਾਵਾਂ 'ਤੇ ਮੀਂਹ ਪੈ ਰਿਹਾ ਹੈ ਅਤੇ ਨਾਲ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਇਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪਟਿਆਲਾ, ਰਾਜਪੁਰਾ, ਅਤੇ ਡੇਰਾਬੱਸੀ, ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 


ਇਸਦੇ ਨਾਲ ਹੀ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਰਾਏਕੋਟ, ਲੁਧਿਆਣਾ ਪੱਛਮੀ, ਫਿਲੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਵਿੱਚ ਗਰਜ ਅਤੇ ਅਸਮਾਨੀ ਬਿਜਲੀ ਦੇ ਨਾਲ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। 


ਮਿਲੀ ਜਾਣਕਾਰੀ ਦੇ ਮੁਤਾਬਕ ਇੱਕ ਨਵੀਂ ਪੱਛਮੀ ਗੜਬੜ ਪੰਜਾਬ ਦੇ ਮੌਸਮ ਨੂੰ ਪ੍ਰਭਾਵਤ ਕਰ ਸਕਦੀ ਹੈ ਜਿਸ ਦੇ ਕਾਰਨ 19 ਸਤੰਬਰ ਤੱਕ ਸੂਬੇ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਇੰਨਾ ਹੀ ਨਹੀਂ ਬਲਕਿ 17 ਸਤੰਬਰ ਤੱਕ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਅਸਮਾਨ 'ਚ ਬਿਜਲੀ ਚਮਕਣ ਦੇ ਆਸਾਰ ਹਨ। 


ਇਸ ਕਰਕੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ ਹਾਲਾਂਕਿ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਪੱਛਮੀ ਮਾਲਵਾ ਖੇਤਰ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ 'ਚ ਸੁੱਕਾ ਰਹਿਣ ਦੇ ਆਸਾਰ ਜਤਾਏ ਗਏ ਹਨ।   


ਇਸੇ ਤਰ੍ਹਾਂ ਬੁੱਧਵਾਰ ਨੂੰ ਵੀ ਲੁਧਿਆਣਾ ਸਣੇ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਰਿਕਾਰਡ ਕੀਤਾ ਗਿਆ ਸੀ ਪਰ ਫਿਰ ਵੀ ਤਾਪਮਾਨ 'ਚ 0.1 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ ਹੈ। ਇਸ ਦੌਰਾਨ ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਵਿੱਚ 35.5 ਡਿਗਰੀ, ਲੁਧਿਆਣਾ ਵਿੱਚ 33.9, ਪਟਿਆਲਾ ਵਿੱਚ 34.7 ਡਿਗਰੀ, ਮੁਕਤਸਰ ਵਿੱਚ 36.5 ਅਤੇ ਰੋਪੜ ਵਿੱਚ 33.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Rajouri news: ਸ਼ਹੀਦ ਰਾਈਫਲਮੈਨ ਰਵੀ ਦਾ ਡੇਢ ਮਹੀਨੇ ਬਾਅਦ ਹੋਣਾ ਸੀ ਵਿਆਹ, ਮੰਗੇਤਰ ਨੇ ਕਿਹਾ, "ਹੁਣ ਮੈਂ ਇੱਥੇ ਹੀ ਘਰ ਹੀ ਰਹਾਂਗੀ'