Punjab News: ਮੌਸਮ ਵਿਗਿਆਨ ਕੇਂਦਰ (ਆਈ.ਐਮ.ਡੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਰਿਹਾ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਸਭ ਤੋਂ ਵੱਧ ਤਾਪਮਾਨ ਅਜੇ ਵੀ 33.1 ਡਿਗਰੀ 'ਤੇ ਬਰਕਰਾਰ ਹੈ, ਜੋ ਕਿ ਆਮ ਨਾਲੋਂ 1.8 ਡਿਗਰੀ ਵੱਧ ਹੈ।
Trending Photos
Punjab News: ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਪਾਰਾ ਡਿੱਗਣ ਕਾਰਨ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਦੁਪਹਿਰ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 0.1 ਡਿਗਰੀ ਹੇਠਾਂ ਆਇਆ ਹੈ।
ਮੌਸਮ ਵਿਗਿਆਨ ਕੇਂਦਰ (ਆਈ.ਐਮ.ਡੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜੋ ਕਿ 38.1 ਡਿਗਰੀ ਰਿਹਾ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਸਭ ਤੋਂ ਵੱਧ ਤਾਪਮਾਨ ਅਜੇ ਵੀ 33.1 ਡਿਗਰੀ 'ਤੇ ਬਰਕਰਾਰ ਹੈ, ਜੋ ਕਿ ਆਮ ਨਾਲੋਂ 1.8 ਡਿਗਰੀ ਵੱਧ ਹੈ।
ਇਸੇ ਤਰ੍ਹਾਂ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ, ਪਟਿਆਲਾ ਦਾ ਤਾਪਮਾਨ 34.3 ਡਿਗਰੀ, ਲੁਧਿਆਣਾ ਦਾ ਤਾਪਮਾਨ 34.4 ਡਿਗਰੀ ਅਤੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਦਾ ਮਾਹੌਲ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
18 ਅਕਤੂਬਰ ਤੱਕ ਸੂਬੇ ਵਿੱਚ 1,348 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਇਹ ਅੰਕੜਾ 2020 ਵਿੱਚ ਦਰਜ 7,429 ਤੋਂ ਘੱਟ ਹੈ। ਅੰਮ੍ਰਿਤਸਰ ਵਿਚ ਸਭ ਤੋਂ ਵੱਧ 400 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ, ਇਸ ਤੋਂ ਬਾਅਦ ਤਰਨਤਾਰਨ (261) ਅਤੇ ਪਟਿਆਲਾ (134) ਹਨ। ਅੰਮ੍ਰਿਤਸਰ ਵਿੱਚ ਵੀ 142 “ਰੈੱਡ ਐਂਟਰੀਆਂ” ਦੇਖਣ ਨੂੰ ਮਿਲੀਆਂ। ਇਸ ਦੌਰਾਨ ਪਠਾਨਕੋਟ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਵਾਪਰੀ।
ਨੈਸ਼ਨਲ ਏਅਰ ਕੁਆਲਿਟੀ ਇੰਡੈਕਸ ਮੁਤਾਬਕ ਪੰਜਾਬ ਦੀ ਹਵਾ ਖ਼ਰਾਬ ਹੋਣੀ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਵਿੱਚ ਅੱਧੀ ਰਾਤ 12 ਵਜੇ ਤੱਕ AQI 156 ਡਿਗਰੀ ਦਰਜ ਕੀਤਾ ਗਿਆ। ਰਾਤ ਦੇ 12 ਵਜੇ ਔਸਤ AQI 126 ਸੀ। ਇਸੇ ਤਰ੍ਹਾਂ, ਔਸਤ AQI 115, ਖੰਨਾ ਵਿੱਚ 130 AQI, ਲੁਧਿਆਣਾ ਵਿੱਚ 150 AQI ਅਤੇ ਮੰਡੀਗੋਬਿੰਦਗੜ੍ਹ ਵਿੱਚ 156 AQI ਸੀ। ਇਹ ਮਾਹੌਲ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਚਿੰਤਾਜਨਕ ਹੈ।