Punjab Weather Update: ਪੰਜਾਬ 'ਚ ਠੰਡ ਨੇ ਦਸਤੱਖ ਦੇਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਹਲਕੀ-ਹਲਕੀ ਠੰਡ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।
Trending Photos
Punjab Weather Update: ਦੇਸ਼ ਭਰ ਵਿੱਚ ਮੌਸਮ ਬਦਲ ਰਿਹਾ ਹੈ ਤੇ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਪੈਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਸਰਗਰਮ ਪੱਛਮੀ ਗੜਬੜ ਦੇ ਕਾਰਨ ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਗੌਰਤਲਬ ਹੈ ਕਿ ਪੰਜਾਬ 'ਚ ਵੀ ਮੌਸਮ ਦਾ ਪੈਟਰਨ ਬਦਲਦਾ ਹੋਇਆ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚੇਤਾਵਨੀ ਜਾਰੀ ਕੀਤੀ ਗਈ ਸੀ ਕਿ ਪੰਜਾਬ 'ਚ ਵੀਰਵਾਰ ਨੂੰ ਮੌਸਮ ਬਦਲੇਗਾ। ਠੀਕ ਉਸੇ ਤਰ੍ਹਾਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬੱਦਲ ਛਾਏ ਹਨ ਅਤੇ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋਈ ਹੈ। ਇਸ ਦੌਰਾਨ ਉਮੀਦ ਹੈ ਕਿ ਰਾਤ 'ਚ ਤਾਪਮਾਨ ਘਟਣ ਨਾਲ ਠੰਢ ਵੱਧਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਚੇਤਾਵਨੀ ਜਾਰੀ ਕੀਤੀ ਹੈ। ਹਿਮਾਚਲ ਦੇ ਤਿੰਨ ਜ਼ਿਲ੍ਹਿਆਂ — ਕਾਂਗੜਾ, ਮੰਡੀ ਅਤੇ ਸ਼ਿਮਲਾ — ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਦੇ ਉੱਚ ਖੇਤਰਾਂ ਵਿੱਚ ਕੁਝ ਥਾਵਾਂ 'ਤੇ ਬਰਫ਼ਬਾਰੀ ਹੋ ਸਕਦੀ ਹੈ ਤੇ ਨਾਲ ਹੀ ਹੇਠਲੇ ਖੇਤਰਾਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ ਹੇਠਾਂ ਆਉਣ ਦੀ ਉਮੀਦ ਹੈ ਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਤੋਂ ਹਿਮਾਚਲ 'ਚ ਮੌਸਮ ਸਾਫ਼ ਹੋ ਜਾਵੇਗਾ।
ਹੋਰ ਪੜ੍ਹੋ: ਬਰਗਾੜੀ ਬੇਅਦਬੀ ਮਾਮਲਾ: ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ
ਪੱਛਮੀ ਗੜਬੜੀ ਦਾ ਅਸਰ ਜੰਮੂ-ਕਸ਼ਮੀਰ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ ਤੇ ਸੂਬੇ ਦੇ ਜ਼ਿਆਦਾਤਰ ਥਾਵਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ ਬੁੱਧਵਾਰ ਨੂੰ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਅਤੇ ਨੀਵੇਂ ਇਲਾਕਿਆਂ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।
ਦੂਜੇ ਪਾਸੇ ਉੱਤਰਾਖੰਡ ਵਿੱਚ ਇੱਕ ਵਾਰ ਫ਼ਿਰ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਤੋਂ ਬਾਰਿਸ਼ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਹੋਰ ਪੜ੍ਹੋ: ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਦੇਖੋ CCTV ਵੀਡੀਓ
(For more update on Punjab's weather, stay tuned to Zee News PHH)