Punjab Weather Update:ਅੱਜ ਪੰਜਾਬ ਦਾ ਮੌਸਮ ਰਹੇਗਾ ਤੂਫਾਨੀ! ਤੇਜ਼ ਹਵਾਵਾਂ ਦਾ ਨਾਲ ਮੀਂਹ ਦੀ ਭਵਿੱਖਬਾਣੀ
Punjab Weather Update: ਮਾਨਸੂਨ ਨੇ ਤੇਜ਼ੀ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਮਾਨਸੂਨ ਗੋਆ, ਮਹਾਰਾਸ਼ਟਰ ਅਤੇ ਕਰਨਾਟਕ ਦੇ ਕੁਝ ਹਿੱਸਿਆਂ ‘ਚ ਪਹੁੰਚ ਗਿਆ ਹੈ।
Punjab Weather Update: ਪੰਜਾਬ ਦੇ ਮੌਸਮ ਵਿੱਚ ਥੋੜਾ ਬਦਲਾਅ ਵੇਖਣ ਨੂੰ ਮਿਲਿਆ ਹੈ। ਦਰਅਸਲ ਬੀਤੇ ਦਿਨੀ ਤੁਫਾਨ ਅਤੇ ਹਲਕੀ ਬਾਰਿਸ਼ ਹੋਣ ਨਾਲ ਤਾਪਮਾਨ ਵਿੱਚ ਗਿਰਾਵਟ ਨਜ਼ਰ ਆਈ ਹੈ। ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ।ਬੀਤੇ ਦਿਨੀ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਵੀ ਅਜਿਹਾ ਹੀ ਮੌਸਮ ਰਹੇਗਾ।
ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ (Punjab Weather Update) 'ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Kangana Ranaut Slapped: ਕੌਣ ਹੈ ਕੁਲਵਿੰਦਰ ਕੌਰ? ਕੰਗਨਾ ਰਣੌਤ ਥੱਪੜ ਮਾਮਲੇ 'ਚ ਕੀਤਾ ਗਿਆ ਹੈ ਮੁਅੱਤਲ
ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਗਰਮੀ ਤੋਂ ਰਾਹਤ ਹੋਰ ਵੀ ਜਾਰੀ ਰਹੇਗੀ ਕਿਉਂਕਿ 3-4 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਤੂਫਾਨ, ਮੀਂਹ ਅਤੇ ਬਿਜਲੀ ਡਿੱਗਣ ਦੇ ਸੰਕੇਤ ਹਨ।
ਪੰਜਾਬ ਵਿੱਚ ਆਮ ਨਾਲੋਂ ਵੱਧ ਤਾਪਮਾਨ ਦੇ ਚੱਲਦਿਆਂ ਮੌਸਮ ਵਿਭਾਗ (Punjab Weather Update) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਚਾਰ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। 7 ਜੂਨ ਤੱਕ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ