Punjab Weather Update: ਪੰਜਾਬ ਦੇ ਮੌਸਮ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, ਕੀ ਪਰਾਲੀ ਸਾੜਨਾ ਹੈ ਇਸਦਾ ਕਾਰਨ?
Punjab Weather Report: ਨਵੰਬਰ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਵਿਚ ਅਕਸਰ ਮੌਸਮ ਬਹੁਤਾ ਠੰਢਾ ਨਹੀਂ ਹੋ ਰਿਹਾ ਹੈ। ਹਾਲਾਂਕਿ ਨਵੰਬਰ ਦੇ ਇਨ੍ਹਾਂ ਦਿਨਾਂ `ਚ ਜਿੱਥੇ ਪਿਛਲੇ 10 ਸਾਲਾਂ ਦੇ ਰਿਕਾਰਡ ਮੁਤਾਬਕ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਤੱਕ ਰਿਕਾਰਡ ਹੋਣਾ ਸ਼ੁਰੂ ਹੋ ਜਾਂਦਾ ਹੈ।
Punjab Weather update: ਪੰਜਾਬ ਵਿਚ ਅਕਸਰ ਵੇਖਿਆ ਹੋਵੋਗਾ ਕਿ ਨਵੰਬਰ ਮਹੀਨੇ ਦੇ ਸ਼ੁਰੂ ਹੁੰਦੇ ਹੀ ਠੰਢ (Cold weather) ਵਧਣੀ ਸ਼ੁਰੂ ਹੋ ਜਾਂਦੀ ਹੈ ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਪੰਜਾਬ ਵਿਚ ਇਸ ਮਹੀਨੇ ਠੰਢ ਇੰਨੀ ਮਹਿਸੂਸ ਨਹੀਂ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕੱਲ੍ਹ ਤੋਂ ਪੰਜਾਬ 'ਚ (Punjab Weather) ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 8 ਨਵੰਬਰ ਤੋਂ ਪੱਛਮੀ ਹਿਮਾਲਿਆ ਖੇਤਰ ਅਤੇ ਮੈਦਾਨੀ ਇਲਾਕਿਆਂ 'ਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਮਾਹਿਰਾਂ ਦੇ ਮੁਤਾਬਿਕ ਪ੍ਰਦੂਸ਼ਣ ਅਤੇ ਵਧੀ ਹੋਈ ਨਮੀ ਕਾਰਨ ਹੁੰਦਾ ਮੌਸਮ 'ਚ ਬਦਲਾਅ ਹੋ ਰਿਹਾ ਹੈ। ਜਦੋਂ ਤੱਕ ਮੀਂਹ ਨਹੀਂ ਪੈਦਾ ਊਦੋਂ ਤੱਕ ਇਹ ਸਥਿਤੀ ਬਣੀ ਰਹੇਗੀ। ਲੁਧਿਆਣਾ 'ਚ ਸਵੇਰ ਤੋਂ ਹੀ ਠੰਡ ਪੈ ਗਈ। ਸਵੇਰੇ 7 ਵਜੇ ਦੇ ਕਰੀਬ ਪਾਰਾ 13 ਡਿਗਰੀ ਸੈਲਸੀਅਸ 'ਤੇ ਰਿਹਾ। ਦੋ ਤੋਂ ਤਿੰਨ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਵੀ ਚੱਲ ਰਹੀ ਸੀ। ਜਿਸ ਨੇ ਲੋਕਾਂ ਨੂੰ ਝੰਜੋੜਿਆ ਮਹਿਸੂਸ ਕੀਤਾ। ਦੂਜੇ ਪਾਸੇ ਏਅਰ ਕੁਆਲਿਟੀ ਇੰਡੈਕਸ ਵੀ 300 ਦੇ ਪੱਧਰ 'ਤੇ ਰਿਹਾ।
ਇਸ ਤੋਂ ਇਲਾਵਾ ਮੌਸਮ ਵਿਭਾਗ (IMD) 8 ਅਤੇ 9 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਮੁਤਾਬਕ ਰਾਜਸਥਾਨ ਦੇ ਬੀਕਾਨੇਰ, ਗੰਗਾਨਗਰ, ਹਨੂੰਮਾਨਗੜ੍ਹ, ਚੁਰੂ, ਸੀਕਰ, ਝੁੰਝੁਨੂ ਅਤੇ ਅਲਵਰ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਹਵਾਵਾਂ ਦੇ ਪ੍ਰਭਾਵ ਕਾਰਨ ਰਾਜਸਥਾਨ ਵਿੱਚ 10 ਤੋਂ 11 ਨਵੰਬਰ ਤੱਕ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਪ੍ਰਬਲ ਸੰਭਾਵਨਾ ਹੈ।
ਇਹ ਵੀ ਪੜ੍ਹੋ: Sukesh Chandrashekhar Letter: ਸੁਕੇਸ਼ ਚੰਦਰਸ਼ੇਖਰ ਦਾ ਕੇਜਰੀਵਾਲ ਤੇ 'ਆਪ' 'ਤੇ ਇਕ ਹੋਰ ਲੈਟਰ ਬੰਬ, ਲਾਏ ਗੰਭੀਰ ਇਲਜ਼ਾਮ
ਹਾਲਾਂਕਿ ਨਵੰਬਰ ਦੇ ਇਨ੍ਹਾਂ ਦਿਨਾਂ 'ਚ ਜਿੱਥੇ ਪਿਛਲੇ 10 ਸਾਲਾਂ ਦੇ ਰਿਕਾਰਡ ਮੁਤਾਬਕ ਘੱਟੋ-ਘੱਟ ਤਾਪਮਾਨ 10 ਤੋਂ 12 ਡਿਗਰੀ ਤੱਕ ਰਿਕਾਰਡ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਸ ਵਾਰ 10 ਸਾਲਾਂ 'ਚ ਪਹਿਲੀ ਵਾਰ ਇਹ ਦੇਖਿਆ ਗਿਆ ਹੈ ਕਿ ਘੱਟੋ-ਘੱਟ ਤਾਪਮਾਨ 16 ਡਿਗਰੀ ਤੋਂ ਹੇਠਾਂ ਨਹੀਂ ਗਿਆ ਹੈ। ਇਸ ਦਾ ਕਾਰਨ ਇਹ ਸਾਹਮਣੇ ਆਇਆ ਹੈ ਕਿ ਹੁਣ ਪੱਛਮੀ ਗੜਬੜੀ ਲਗਾਤਾਰ ਬਣ ਰਹੀ ਹੈ, ਜਿਸ ਕਾਰਨ ਰਾਤ ਦਾ ਤਾਪਮਾਨ ਘਟਣ ਦੀ ਬਜਾਏ 16-17 ਡਿਗਰੀ ਤੱਕ ਰਿਕਾਰਡ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ 9 ਅਤੇ 10 ਨਵੰਬਰ ਨੂੰ ਮੌਸਮ ਫਿਰ ਤੋਂ ਬਦਲਣ ਵਾਲਾ ਹੈ।