Punjab Weather News: ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤੋਂ ਦਿਨ ਵੇਲੇ ਗਰਮੀ ਵਧਣ ਲੱਗੀ ਹੈ। ਪੰਜਾਬ 'ਚ ਅੱਜ (ਮੰਗਲਵਾਰ) ਤੋਂ ਮੌਸਮ ਦਾ ਮਿਜਾਜ਼ ਮੁੜ ਬਦਲਣ ਦੀ ਸੰਭਾਵਨਾ ਹੈ। ਦੋ ਦਿਨ ਮੀਂਹ ਅਤੇ ਬਿਜਲੀ ਗਰਜਣ ਦੀ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਸਮੇਤ ਸੂਬੇ ਦੇ 10 ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਤੇ ਬਿਜਲੀ ਗਰਜਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ ਹੈ।


ਚੰਡੀਗੜ੍ਹ ਵਿੱਚ ਅੱਜ ਮੌਸਮ ਬਿਲਕੁਲ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਇਲਾਕੇ 'ਚ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ 'ਚ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।


ਇਹ ਵੀ ਪੜ੍ਹੋ: Haryana Assembly Election result 2024 Live Updates: ਹਰਿਆਣਾ ਦੀਆਂ 79 ਸੀਟਾਂ 'ਤੇ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਨੂੰ ਬਹੁਮਤ; ਭਾਜਪਾ ਨੂੰ 21 ਸੀਟਾਂ


ਹਾਲਾਂਕਿ ਇਹ ਆਮ ਨਾਲੋਂ 1.3 ਡਿਗਰੀ ਜ਼ਿਆਦਾ ਹੈ। ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਪੰਜਾਬ ਵਿੱਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 17 ਤਰੀਕ ਤੱਕ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦਾ ਤਾਪਮਾਨ ਵੀ ਬਰਾਬਰ ਹੋ ਜਾਵੇਗਾ।


ਇਹ ਵੀ ਪੜ੍ਹੋ: Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ