Punjab Weather News Today: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਨਰਮੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਜਲਦ ਭਾਰੀ ਮੀਂਹ ਪੈਣ ਦੇ ਆਸਾਰ ਹਨ।
Trending Photos
Punjab Chandigarh Weather News Today: ਪੰਜਾਬ ਤੇ ਚੰਡੀਗੜ੍ਹ ਹੀ ਨਹੀਂ ਪੂਰੇ ਭਾਰਤ ਵਿੱਚ ਕੜਾਕੇ ਦੀ ਗਰਮੀ ਨਾਲ ਲੋਕ ਜੂਝ ਰਹੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ ਹੈ। ਦੱਸ ਦੇਈਏ ਕਿ ਜਲਦ ਹੀ ਹਰਿਆਣਾ-ਪੰਜਾਬ 'ਚ ਗਰਮੀ ਤੋਂ ਰਾਹਤ ਮਿਲੇਗੀ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸੂਬੇ ਦੇ ਲੋਕਾਂ ਨੂੰ ਬੀਤੇ ਦਿਨੀ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਨੂੰ ਤੇਜ਼ ਹਨੇਰੀ ਦੇ ਨਾਲ-ਨਾਲ ਕਈ ਇਲਾਕਿਆਂ 'ਚ ਮੀਂਹ ਪਿਆ।
ਦਰਅਸਲ ਪੰਜਾਬ, ਚੰਡੀਗੜ੍ਹ ਪੰਜਾਬ ਤੇ ਹਰਿਆਣਾ 'ਚ ਗਰਮੀ ਦਾ ਸਿਖਰਾਂ 'ਤੇ ਹੈ। ਬੀਤੇ ਦਿਨੀ ਪੰਜਾਬ ਵਿੱਚ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਿਹਾ ਜਾ ਰਿਹਾ ਹੈ ਕਿ ਪੰਜਾਬ, ਹਰਿਆਣਾ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਅਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ।
ਇਹ ਵੀ ਪੜ੍ਹੋੋ: Patiala News: PSPCL ਗੇਟ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਪੁਲਿਸ ਨੇ ਹਟਾਇਆ! ਕਈ ਹਿਰਾਸਤ 'ਚ
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 13 ਤਰੀਕ ਨੂੰ ਵੱਖ-ਵੱਖ ਥਾਵਾਂ 'ਤੇ ਅਤੇ 14, 15, 16 ਅਤੇ 17 ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਸੋਮਵਾਰ ਤੋਂ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਇਸ ਕਾਰਨ ਅਗਲੇ 5 ਦਿਨਾਂ ਤੱਕ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇਸ ਪੂਰੇ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਦੇਰ ਰਾਤ ਪੰਜਾਬ ਦੇ ਕਈ ਹਿੱਸਿਆਂ 'ਚ ਤੂਫਾਨ ਨਾਲ ਹੋਈ ਬਾਰਿਸ਼ ਕਾਰਨ ਐਤਵਾਰ ਨੂੰ ਤਾਪਮਾਨ 'ਚ 4.8 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋੋ: NEET UG 2023 Result: ਪ੍ਰੀਖਿਆ ਦੇ ਨਤੀਜੇ ਜਾਰੀ; ਬੋਰਾ ਵਰੁਣ ਚੱਕਰਵਰਤੀ ਅਤੇ ਪ੍ਰਭੰਜਨ ਜੇ ਨੇ ਕੀਤਾ ਟਾਪ