Punjab Weather Today: ਪੰਜਾਬ `ਚ ਵੀ ਦਿਖੇਗਾ ਤੂਫਾਨ ਬਿਪਰਜੋਏ ਦਾ ਅਸਰ; ਜਲਦ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Punjab Weather Today: ਬਿਪਰਜੋਏ ਤੂਫ਼ਾਨ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ।
Punjab Weather Today: ਪੰਜਾਬ 'ਚ ਬੀਤੇ ਦਿਨ ਚੱਲੀ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਗਰਮੀ ਕਾਬੂ 'ਚ ਹੈ ਪਰ ਕੁਝ ਇਲਾਕਿਆਂ ਵਿੱਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬ 'ਚ ਤੂਫ਼ਾਨ ਬਿਪਰਜੋਏ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਦਲੇ ਮੌਸਮ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ, ਉੱਥੇ ਹੀ ਨੁਕਸਾਨ ਵੀ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ ਹੈ।
ਪੰਜਾਬ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹੋਈ ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਭਾਰੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ, ਗਰਜ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Punjab News: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਸੂਤਰਾਂ ਮੁਕਾਬਿਕ ਕਿਹਾ ਜਾ ਰਿਹਾ ਹੈ ਕਿ 17 ਜੂਨ ਨੂੰ ਦੋਆਬਾ, 18 ਜੂਨ ਨੂੰ ਮਾਝਾ, ਦੁਆਬਾ ਅਤੇ ਪੱਛਮੀ ਮਾਲਵਾ ਖੇਤਰ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ 20 ਜੂਨ ਨੂੰ ਪੱਛਮੀ ਮਾਲਵਾ ਖੇਤਰ ਖੁਸ਼ਕ ਰਹੇਗਾ। ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 3.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਪੰਜਾਬ ਵਿੱਚ 18 ਜੂਨ ਨੂੰ ਛੱਡ ਕੇ 20 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਯਾਨੀ ਪੰਜਾਬ ਵਿੱਚ ਮੀਂਹ ਨਾਲ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਇਸ ਅਲਰਟ ਦੇ ਵਿਚਕਾਰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਧੁੱਪ ਵੀ ਨਿਕਲ ਗਈ ਹੈ, ਜਿਸ ਕਾਰਨ ਗਰਮੀ ਲਗਾਤਾਰ ਵੱਧ ਰਹੀ ਹੈ।