Punjab Weather News: ਵੀਰਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਸਨ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਜਲੰਧਰ ਵਿੱਚ ਮੀਂਹ ਪੈਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ।  ਜਲੰਧਰ ਵਿੱਚ ਅਗਲੀ ਸਵੇਰ ਕਰੀਬ ਸਾਢੇ 4 ਵਜੇ ਪਏ ਭਾਰੀ ਮੀਂਹ ਕਾਰਨ ਮਹਾਨਗਰ ਦਾ ਤਾਪਮਾਨ ਵੀ ਥੋੜ੍ਹਾ ਹੇਠਾਂ ਆ ਗਿਆ। ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਲੰਧਰ 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਵਾਈ ਹੈ।  ਲੁਧਿਆਣਾ ਜ਼ਿਲ੍ਹੇ ਵਿੱਚ ਵੀ ਸਵੇਰ ਸਮੇਂ ਬੱਦਲਵਾਈ ਤੋਂ ਬਾਅਦ ਹਲਕੀ ਬੂੰਦਾਬਾਂਦੀ ਹੋਈ। ਬੁੱਧਵਾਰ ਸ਼ਾਮ ਨੂੰ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਨਾਲ ਮੌਸਮ 'ਚ ਬਦਲਾਅ ਆਇਆ। ਅੱਜ ਸਵੇਰੇ 5 ਵਜੇ ਮੌਸਮ ਵਿਭਾਗ ਨੇ ਅੱਜ ਭਾਵ ਵੀਰਵਾਰ ਸਵੇਰੇ 9 ਵਜੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਸੰਗਰੂਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਪ੍ਰੀ-ਮੌਨਸੂਨ ਕਾਰਨ ਸੂਬੇ ਦੇ ਔਸਤ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਅਤੇ ਹਰਿਆਣਾ 'ਚ ਮੀਂਹ ਤੋਂ ਬਾਅਦ ਪੰਜਾਬ 'ਚ ਪ੍ਰੈਸ਼ਰ ਬਿਲਡਿੰਗ ਕਾਰਨ ਨਮੀ ਵਾਲੇ ਹਾਲਾਤ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਬੀਤੀ ਸ਼ਾਮ 42.3 ਡਿਗਰੀ ਤਾਪਮਾਨ ਨਾਲ ਅੰਮ੍ਰਿਤਸਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।


ਇਹ ਵੀ ਪੜ੍ਹੋ : PSPCL News: ਪੀਐਸਪੀਸੀਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ