Punjab Weather Update: ਪੰਜਾਬ 'ਚ ਅੱਜ ਗਰਮੀ ਫਿਰ ਤੋਂ ਕੱਢੇਗੀ ਵੱਟ, ਹੀਟ ਵੇਵ ਦੀ ਚੇਤਾਵਨੀ
Advertisement
Article Detail0/zeephh/zeephh2304291

Punjab Weather Update: ਪੰਜਾਬ 'ਚ ਅੱਜ ਗਰਮੀ ਫਿਰ ਤੋਂ ਕੱਢੇਗੀ ਵੱਟ, ਹੀਟ ਵੇਵ ਦੀ ਚੇਤਾਵਨੀ

Punjab Weather Update: ਪੰਜਾਬ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਪਰ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਜਾਣੋ ਕਦੋਂ ਆਵੇਗਾ ਮਾਨਸੂਨ 

Punjab Weather Update: ਪੰਜਾਬ 'ਚ ਅੱਜ ਗਰਮੀ ਫਿਰ ਤੋਂ ਕੱਢੇਗੀ ਵੱਟ, ਹੀਟ ਵੇਵ ਦੀ ਚੇਤਾਵਨੀ

Punjab Weather Update: ਪੰਜਾਬ ਵਿੱਚ ਗਰਮੀ ਤੋਂ ਰਾਹਤ ਤੋਂ ਬਾਅਦ ਹੁਣ ਫਿਰ ਤੋਂ ਅੱਜ ਗਰਮੀ ਵੱਧਣੀ ਸ਼ੁਰੂ ਹੋ ਜਾਵੇਗੀ। ਪੰਜਾਬ ਵਿੱਚ ਅੱਜ ਤਾਪਮਾਨ ਵਧਣ ਦੀ ਉਮੀਦ  ਹੈ। ਦਰਅਸਲ ਇੱਕ ਦਿਨ ਵਿੱਚ  (Punjab Weather Update)  ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ (Punjab Weather Update) ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।

ਇਹ ਵੀ ਪੜ੍ਹੋ: Barnala News: ਬਰਨਾਲਾ ਦੀ ਪਾਸ਼ ਕਲੋਨੀ 'ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ 

ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ 'ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ। ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ ਮਹਿਸੂਸ ਕੀਤੀ ਗਈ। ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਐਕਟਿਵ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ (Punjab Weather Update)  ਰਾਹਤ ਮਿਲੇਗੀ ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Trending news