Punjab Weather Update: ਪੰਜਾਬ 'ਚ ਜਲਦ ਬਾਰਿਸ਼ ਦੀ ਸੰਭਾਵਨਾ ! ਬਦਲੇਗਾ ਮੌਸਮ ਦਾ ਮਿਜ਼ਾਜ
Advertisement
Article Detail0/zeephh/zeephh2344087

Punjab Weather Update: ਪੰਜਾਬ 'ਚ ਜਲਦ ਬਾਰਿਸ਼ ਦੀ ਸੰਭਾਵਨਾ ! ਬਦਲੇਗਾ ਮੌਸਮ ਦਾ ਮਿਜ਼ਾਜ

Punjab Weather Update:  ਪੰਜਾਬ ਵਿਚ ਬੀਤੇ ਦਿਨੀ ਮੀਂਹ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਵੱਧ ਗਈ ਹੈ।  ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ 'ਚ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ।

 

Punjab Weather Update: ਪੰਜਾਬ 'ਚ ਜਲਦ ਬਾਰਿਸ਼ ਦੀ ਸੰਭਾਵਨਾ ! ਬਦਲੇਗਾ ਮੌਸਮ ਦਾ ਮਿਜ਼ਾਜ

Punjab Weather Update: ਪੰਜਾਬ ਵਿੱਚ ਬੀਤੇ ਦਿਨ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵਿਚਾਲੇ ਅੱਜ ਰਾਹਤ ਦੀ ਖ਼ਬਰ ਇਹ ਹੈ ਕਿ  ਪੰਜਾਬ ਵਿੱਚ ਇੱਕ ਵਾਰ ਫਿਰ ਤੋਂ  ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਕੁਝ ਥਾਵਾਂ 'ਤੇ ਸਵੇਰੇ ਹਲਕੇ ਬੱਦਲ ਛਾਏ ਰਹੇ ਜਦਕਿ ਕਈ ਥਾਵਾਂ 'ਤੇ ਧੁੱਪ ਛਾਈ ਰਹੀ।

ਮੌਸਮ ਵਿਗਿਆਨ ਕੇਂਦਰ (Punjab Weather Update) ਚੰਡੀਗੜ੍ਹ ਨੇ ਦੋ ਦਿਨਾਂ ਲਈ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਰਿਹਾ ਜਿੱਥੇ ਦਿਨ ਦਾ ਤਾਪਮਾਨ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ! ਅੱਜ ਸਵੇਰ ਤੋਂ ਹੀ ਪੈ ਰਿਹਾ ਮੀਂਹ

ਇਸ ਦਿਨ ਪਵੇਗਾ ਮੀਂਹ
ਸੂਬੇ ਵਿੱਚ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਕੇਂਦਰ ਚੰਡੀਗੜ੍ਹ  (Punjab Weather Update)  ਅਨੁਸਾਰ 21 ਜੁਲਾਈ ਅਤੇ 22 ਜੁਲਾਈ ਨੂੰ ਦੋ ਦਿਨਾਂ ਲਈ ਯੈਲੋ ਅਲਰਟ ਰਹੇਗਾ। ਕੁਝ ਜ਼ਿਲਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਗੁਰਦਾਸਪੁਰ, ਪਠਾਨਕੋਟ ਤਰਨਤਾਰਨ, ਜਲੰਧਰ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ  (Punjab Weather Update)  ਨੇ 21 ਜੁਲਾਈ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਤੋਂ ਬਾਅਦ ਨਮੀ ਅਤੇ ਤਾਪਮਾਨ 'ਚ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਬੱਦਲ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

Trending news