Punjab Weather Update: ਅੱਜ ਕਈ ਜ਼ਿਲ੍ਹਿਆਂ `ਚ ਮੀਂਹ ਦੀ ਸੰਭਾਵਨਾ; ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
Punjab Weather Update: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਆਪਣਾ ਰੰਗ ਬਦਲਿਆ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਤਾਪਮਾਨ `ਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਕੁਝ ਦਿਨਾਂ ਤੱਕ ਮੌਸਮ `ਚ ਬਦਲਾਅ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਵਿੱਚ ਮਾਨਸੂਨ ਜਾਰੀ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ (Punjab Weather Update) ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ। ਦਰਅਸਲ ਹਿਮਾਚਲ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ 'ਚ ਪਾਣੀ ਦੀ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਅਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਇਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ।
ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ 4 ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। ਪੌਂਗ ਡੈਮ 'ਚ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚਣ ਤੋਂ ਬਾਅਦ ਬੀ.ਬੀ.ਐੱਮ.ਬੀ. ਪ੍ਰਬੰਧਨ ਨੇ ਸੋਮਵਾਰ 14 ਅਗਸਤ ਨੂੰ ਬਿਆਸ ਦਰਿਆ ਦੇ ਨਾਲ ਲੱਗਦੇ ਇਲਾਕਿਆਂ 'ਚ ਅਲਰਟ ਜਾਰੀ ਕਰ ਦਿੱਤਾ ਹੈ।
ਸੋਮਵਾਰ ਨੂੰ ਸਵੇਰੇ 8 ਵਜੇ 25 ਹਜ਼ਾਰ ਕਿਊਸਿਕ, ਸਵੇਰੇ 10 ਵਜੇ 40 ਹਜ਼ਾਰ ਕਿਊਸਿਕ ਅਤੇ ਦੁਪਹਿਰ 12 ਵਜੇ ਤੋਂ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੀਂਹ ਦਾ ਯੈਲੋ ਅਲਰਟ ਹੈ। ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਮੋਗਾ ਦੇ ਧਰਮਕੋਟ ਦੇ 5 ਪਿੰਡਾਂ ਦੀ 150 ਏਕੜ ਫਸਲ ਤਬਾਹ ਹੋ ਗਈ ਹੈ। ਸੰਗਰੂਰ 'ਚ ਘੱਗਰ ਦੇ ਪਾਣੀ ਦਾ ਪੱਧਰ ਮੁੜ 39.6 ਫੁੱਟ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: Breaking News: ਜਲੰਧਰ ਨੇੜੇ ਜੰਮੂ-ਕਟੜਾ NH 'ਤੇ 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਇੰਜੀਨੀਅਰ!
ਇਹਨਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ (Punjab Weather Update)
ਦੁਨੇਰਾ ਨੇੜੇ ਸੜਕ ਟੁੱਟਣ ਕਾਰਨ ਪਠਾਨਕੋਟ ਚੰਬਾ ਭਰਮੌਰ ਨੈਸ਼ਨਲ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਲੀਹ 'ਤੇ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਮੋਹਾਲੀ, ਰੋਪੜ, ਪਟਿਆਲਾ, ਫਤਿਹਗੜ੍ਹ ਸਾਹਿਬ, ਮਾਨਸਾ, ਬਰਨਾਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।