Punjab Weather Update: ਪੰਜਾਬ `ਚ ਮੁੜ ਪੈ ਸਕਦੀ ਹੈ ਬਾਰਿਸ਼! ਮੌਸਮ `ਚ ਹੋਵੇਗਾ ਬਦਲਾਅ, ਵਧੇਗੀ ਠੰਡ
Punjab Weather Update: ਪੰਜਾਬ `ਚ ਸ਼ਨੀਵਾਰ ਤੋਂ ਠੰਡ ਵਧੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ `ਚ ਕੁਝ ਥਾਵਾਂ `ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਕ ਵਾਰ ਫਿਰ ਮੌਸਮ `ਚ ਬਦਲਾਅ ਹੋਣ ਜਾ ਰਿਹਾ ਹੈ।
Punjab Weather Update: ਪੰਜਾਬ 'ਚ ਸ਼ਨੀਵਾਰ ਤੋਂ ਠੰਡ ਵਧੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ।
ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਵੇਲੇ ਪਾਰਾ 'ਚ ਕੁਝ ਗਿਰਾਵਟ ਆ ਸਕਦੀ ਹੈ। ਹਾਲਾਂਕਿ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਸੰਭਾਵਨਾਵਾਂ 25 ਤੋਂ 50 ਪ੍ਰਤੀਸ਼ਤ ਦੇ ਵਿਚਕਾਰ ਹਨ। ਬਾਕੀ ਪੰਜਾਬ ਦੇ ਸੁੱਕੇ ਰਹਿਣ ਦੀ ਸੰਭਾਵਨਾ ਹੈ।
ਇਹ ਮੌਸਮ ਐਤਵਾਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦਿਨ 16 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਇਸ ਦਿਨ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ: Navratri 2023 7th Day: ਨਵਰਾਤਰੀ ਦਾ ਸੱਤਵਾਂ ਦਿਨ, ਮਾਂ ਕਾਲਰਾਤਰੀ ਦੀ ਪੂਜਾ ਨਾਲ ਭੂਤਾਂ-ਪ੍ਰੇਤਾਂ ਦਾ ਡਰ ਹੋਵੇਗਾ ਦੂਰ
ਪੰਜਾਬ ਦਾ ਮੌਸਮ ਦਾ ਹਾਲ- Punjab Weather Update
ਐਤਵਾਰ ਤੋਂ ਬਾਅਦ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਅਕਤੂਬਰ ਦੇ ਬਾਕੀ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਰਾਤ ਦੇ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.4, ਲੁਧਿਆਣਾ 15.6, ਪਟਿਆਲਾ 15.1, ਪਠਾਨਕੋਟ 15.4, ਬਠਿੰਡਾ 16.0, ਫਰੀਦਕੋਟ 14.5, ਗੁਰਦਾਸਪੁਰ 14.5, ਜਲੰਧਰ 14.8 ਅਤੇ ਰੋਪੜ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਪੰਜਾਬ ਦੇ ਗੁਰਦਾਸਪੁਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28.8, ਲੁਧਿਆਣਾ 27.8, ਪਟਿਆਲਾ 30.1, ਪਠਾਨਕੋਟ 30.1, ਬਠਿੰਡਾ 28.0, ਐਸਬੀਐਸ ਨਗਰ 28.0, ਬਰਨਾਲਾ 27.0, ਜਲੰਧਰ 27.3 ਅਤੇ ਰੋਪੜ 27.7 ਡਿਗਰੀ ਸੈਲਸੀਅਸ ਰਿਹਾ।